ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਅਜਨਾਲਾ ਘਟਨਾ ਨੂੰ ਲੈ ਕੇ ਪੰਜਾਬ ਦੇ DGP ਗੌਰਵ ਯਾਦਵ ਨੂੰ ਪੱਤਰ ਲਿਖਿਆ ਹੈ। ਰਾਜਾ ਵੜਿੰਗ ਨੇ ਪੱਤਰ ਰਾਹੀਂ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਐਕਸ਼ਨ ਲੈਣ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਲਿਖਿਆ ਖਾਲਿਸਤਾਨੀ ਸਮਰਥਕ ਅੰਮ੍ਰਿਤਪਾਲ ਸਿੰਘ ਪੰਜਾਬ ਵਿੱਚ ਜ਼ਹਿਰ ਘੋਲ ਰਿਹਾ ਤੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਨੇ ਕਿਹਾ ਮੈ ਸਰਕਾਰ ਨੂੰ ਅੰਮ੍ਰਿਤਪਾਲ ਸਿੰਘ ਦੀਆਂ ਗਤੀਵਿਧੀਆਂ 'ਤੇ ਨਜ਼ਰ ਰੱਖਣ ਦੀ ਅਪੀਲ ਕਰਦਾ ਹਾਂ । ਵੜਿੰਗ ਨੇ ਕਿਹਾ ਕਿ ਜੋ ਕੁਝ ਅਜਨਾਲਾ ਵਿੱਚ ਵਾਪਰਿਆ, ਉਹ ਕਿਸੇ ਨੇ ਸੋਚਿਆ ਤੱਕ ਨਹੀ ਹੋਣਾ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਅਜਨਾਲਾ ਵਿਖੇ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਤੇ ਉਨ੍ਹਾਂ ਸਮਰਥਕਾਂ ਵਲੋਂ ਵੱਡੀ ਗਿਣਤੀ 'ਚ ਪੁਲਿਸ ਥਾਣੇ ਨੂੰ ਘੇਰਿਆ ਗਿਆ । ਇਸ ਤੋਂ ਬਾਅਦ ਪੁਲਿਸ ਨੇ ਗ੍ਰਿਫ਼ਤਾਰ ਕੀਤੇ ਲਵਪ੍ਰੀਤ ਸਿੰਘ ਤੂਫ਼ਾਨ ਨੂੰ ਰਿਹਾਅ ਕਰ ਦਿੱਤਾ। ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਲਈ ਟੀਮ ਦਾ ਗਠਨ ਕੀਤਾ ਗਿਆ ਸੀ।
by jaskamal