by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰ ਨੂੰ ਮੰਗ ਕੀਤੀ ਹੈ ਕਿ ਅੰਮ੍ਰਿਤਸਰ ਤੇ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ ਨੂੰ ਕੈਨੇਡਾ ਤੇ ਅਮਰੀਕਾ ਆਦਿ ਲਈ ਸਿੱਧੀਆਂ ਉਡਾਣਾਂ ਲਈ ਪ੍ਰਮੁੱਖਤਾ ਨਾਲ ਸ਼ੁਰੂ ਕੀਤਾ ਜਾਵੇ। ਜਿਸ ਨਾਲ ਦੋਵਾਂ ਪਾਸਿਆਂ ਦੇ ਯਾਤਰੀਆਂ ਨੂੰ ਵੱਡੀ ਰਾਹਤ ਮਿਲ ਸਕੇ। ਕੇਂਦਰੀ ਸ਼ਹਿਰੀ ਹਵਾਬਾਜ਼ੀ ਜਯੋਤੀਰਾਦਿੱਤਿਆਂ ਨਾਲ ਮੁਲਾਕਾਤ ਕਰਕੇ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਧਾਲੀਵਾਲ ਨੇ ਦੱਸਿਆ ਕਿ ਪੰਜਾਬੀ ਤੇ ਓਵਰਸੀਜ਼ ਸਿਟੀਜ਼ਨਸ਼ਿਪ ਆਫ ਇੰਡੀਆ ਕਾਰਡ ਧਾਰਕ ਕਾਫੀ ਲੰਮੇ ਸਮੇ ਤੋਂ ਕੈਨੇਡਾ ਸਮੇਤ ਹੋਰ ਦੇਸ਼ਾਂ 'ਚ ਰਹਿ ਰਹੇ ਹਨ। ਉਨ੍ਹਾਂ ਨੇ ਪੰਜਾਬ ਸਰਕਾਰ ਵਲੋਂ ਅਪੀਲ ਕੀਤੀ ਕਿ ਅੰਮ੍ਰਿਤਸਰ ਤੇ ਮੌਹਾਲੀ ਵਿਖੇ ਕੈਨੇਡਾ ਤੇ ਅਮਰੀਕਾ ਸਮੇਤ ਹੋਰ ਦੇਸ਼ਾਂ ਲਈ ਸਿੱਧੀਆਂ ਹਵਾਈ ਉਡਾਣਾਂ ਸ਼ੁਰੂ ਕਰਨ ਤਾਂ ਜੋ ਪ੍ਰਵਾਸੀ ਪੰਜਾਬੀਆਂ ਦੀ ਇਹ ਮੰਗ ਨੂੰ ਪੂਰਾ ਕੀਤਾ ਜਾਵੇ।