by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਫਿਰੋਜ਼ਪੁਰ ਰੋਡ ਸਥਿਤ 1 ਮਾਲ ਦੇ ਅੰਦਰ ਸਪਾ ਸੈਂਟਰ ਦੀ ਆੜ 'ਚ ਜਿਸਮ ਦੀ ਬੋਲੀ ਚੱਲ ਰਹੀ ਸੀ। ਦੱਸਿਆ ਜਾ ਰਿਹਾ ਕਿ ਗੁਪਤ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਸਪਾ ਸੈਂਟਰ 'ਤੇ ਛਾਪਾ ਮਾਰਿਆ ਗਿਆ। ਇਸ ਦੌਰਾਨ ਪੁਲਿਸ ਨੇ ਕਈ ਕੁੜੀਆਂ ਨੂੰ ਗ੍ਰਿਫ਼ਤਾਰ ਕੀਤਾ, ਜਦਕਿ ਸਪਾ ਸੈਂਟਰ ਦਾ ਮਾਲਕ ਫਰਾਰ ਹੋ ਗਿਆ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਉਕਤ ਮਾਲ 'ਚ ਚੱਲ ਰਹੇ ਸਪਾ ਸੈਂਟਰ 'ਚ ਮਸਾਜ ਦੀ ਆੜ 'ਚ ਦੇਹ ਵਾਪਰ ਦਾ ਧੰਦਾ ਕੀਤਾ ਜਾ ਰਿਹਾ ਹੈ। ਸੂਚਨਾ ਤੋਂ ਬਾਅਦ 2 ਥਾਣਿਆਂ ਦੀ ਪੁਲਿਸ ਟੀਮ ਨੇ ਮੌਕੇ 'ਤੇ ਜਾ ਕੇ ਛਾਪਾ ਮਾਰਿਆ। ਪੁਲਿਸ ਅਧਿਕਾਰੀ ਨੇ ਕਿਹਾ ਕਿ ਸੈਂਟਰ 'ਚ ਰੱਖੇ ਕਿਸੇ ਵੀ ਵਰਕਰ ਦੀ ਪੁਲਿਸ ਵੈਰੀਫਿਕੇਸ਼ਨ ਨਹੀਂ ਕਰਵਾਈ ਗਈ ਹੈ ਤੇ ਨਾ ਨਹੀਂ ਕੋਈ ਪਛਾਣ ਪੱਤਰ ਲਿਆ ਗਿਆ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।