by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੱਧ ਪ੍ਰਦੇਸ਼ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਅੱਜ ਤੋਂ 23 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ 1000 ਰੁਪਏ ਦਿੱਤੇ ਜਾਣਗੇ। ਦੱਸ ਦਈਏ ਕਿ ਅੱਜ ਤੋਂ ਲਾਡਲੀ ਬਹਿਨਾ ਸਕੀਮ ਸ਼ੁਰੂ ਹੋਣ ਜਾ ਰਹੀ ਹੈ। ਮੁੱਖ ਮੰਤਰੀ ਸ਼ਿਵਰਾਜ ਨੇ ਪਿਛਲੇ ਦਿਨੀਂ ਮਹਿਲਾਵਾਂ ਦੀ ਵਿੱਤੀ ਹਾਲਤ ਸੁਧਾਰਨ ਤੇ ਉਨ੍ਹਾਂ ਨੂੰ ਆਰਥਿਕ ਮਦਦ ਦੇਣ ਲਈ ਇਸ ਯੋਜਨਾ ਦਾ ਐਲਾਨ ਕੀਤਾ ਗਿਆ ਸੀ। ਹੁਣ ਇਸ ਯੋਜਨਾ ਤਹਿਤ ਮਹਿਲਾਵਾਂ ਨੂੰ 1000 ਰੁਪਏ ਦੀ ਮਦਦ ਦਿੱਤੀ ਜਾਵੇਗੀ। ਇਸ ਸਕੀਮ ਅੱਜ CM ਸ਼ਿਵਰਾਜ ਸਿੰਘ ਦੇ ਜਨਮ ਦਿਨ ਮੌਕੇ ਲਾਂਚ ਕੀਤੀ ਜਾਵੇਗੀ । ਜਾਣਕਾਰੀ ਅਨੁਸਾਰ ਮਾਰਚ ਵਿੱਚ ਅਪਲਾਈ ਕਰਨ ਤੋਂ ਬਾਅਦ ਜੂਨ ਤੋਂ ਹਰ ਮਹੀਨੇ ਮਹਿਲਾਵਾਂ ਦੇ ਖਾਤੇ ਵਿੱਚ 1000 ਰੁਪਏ ਆਉਣਗੇ ।