by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤਰਨਤਾਰਨ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸ੍ਰੀ ਅੰਦਰਪੁਰ ਸਾਹਿਬ ਨਤਮਸਤਕ ਹੋਣ ਜਾ ਰਹੇ ਨੌਜਵਾਨ ਦੀ ਭਿਆਨਕ ਸੜਕ ਹਾਦਸੇ 'ਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਅਨਮੋਲ ਸਿੰਘ ਵਾਸੀ ਕਸਬਾ ਫਤਿਆਬਾਦ ਦੇ ਰੂਪ 'ਚ ਹੋਈ ਹੈ । ਦੱਸਿਆ ਜਾ ਰਿਹਾ ਨੌਜਵਾਨ ਆਪਣੇ ਸਾਥੀਆਂ ਨਾਲ ਮਿਲ ਕੇ ਸ੍ਰੀ ਅਨੰਦਪੁਰ ਸਾਹਿਬ ਨਤਮਸਤਕ ਹੋਣ ਲਈ ਜਾ ਰਹੇ ਸੀ । ਇਸ ਦੌਰਾਨ ਜਦੋ ਉਹ ਫਗਵਾੜਾ ਕੋਲ ਪਹੁੰਚੇ ਤਾਂ ਟਰਾਲੇ ਨਾਲ ਉਸ ਦੀ ਭਿਆਨਕ ਟੱਕਰ ਹੋ ਗਈ। ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ । ਪੁੱਤ ਦੀ ਮੌਤ ਦੀ ਸੂਚਨਾ ਸੁਣ ਕੇ ਪਰਿਵਾਰ ਦਾ ਰੋ -ਰੋ ਬੁਰਾ ਹਾਲ ਹੈ।