by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਭਿਆਨਕ ਸੜਕ ਹਾਦਸੇ ਦੌਰਾਨ ਮਹਿਲਾ ਦੀ ਦਰਦਨਾਕ ਮੌਤ ਹੋ ਗਈ। ਇਸ ਮਾਮਲੇ ਵਿੱਚ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ । ਸ਼ਿਕਾਇਤਕਰਤਾ ਹਰਦੀਪ ਸਿੰਘ ਨੇ ਦੱਸਿਆ ਕਿ ਉਸ ਦੀ ਪਤਨੀ ਰੀਟਾ ਦਰਗਾਹ ਪੀਰ ਸਫੈਦੇ ਵਾਲੀ ਤੇ ਮੱਥਾ ਟੇਕਣ ਗਈ ਸੀ ਜਦੋ ਉਹ ਮੱਥਾ ਟੇਕ ਕਰ ਘਰ ਵਾਪਸ ਆ ਰਹੀ ਸੀ ਤਾਂ ਨੈਸ਼ਨਲ ਹਾਈਵੇ ਪਾਰ ਕਰਦੇ ਸਮੇ ਤੇਜ਼ ਰਫ਼ਤਾਰ ਕਾਰ ਚਾਲਕ ਨੇ ਉਸ ਦੀ ਪਤਨੀ ਨੂੰ ਭਿਆਨਕ ਟੱਕਰ ਮਾਰ ਦਿੱਤੀ। ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ । ਹਾਦਸੇ ਤੋਂ ਬਾਅਦ ਕਾਰ ਚਾਲਕ ਵਾਹਨ ਸਮੇਤ ਮੌਕੇ ਤੋਂ ਫਰਾਰ ਹੋ ਗਿਆ । ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।