by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਾਰਤੀ ਦੀ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅੱਜ ਅੰਮ੍ਰਿਤਸਰ ਦੇ ਦੌਰੇ 'ਤੇ ਆ ਰਹੇ ਹਨ। ਅੰਮ੍ਰਿਤਸਰ ਦੇ ਆਪਣੇ 4 ਘੰਟੇ ਦੇ ਦੌਰੇ ਦੌਰਾਨ ਰਾਸ਼ਟਰਪਤੀ ਮੁਰਮੂ ਹਰਿਮੰਦਰ ਸਾਹਿਬ, ਜਲਿਆਂਵਾਲਾ ਬਾਗ ਵਿਖੇ ਦਰਸ਼ਨ ਕਰਨਗੇ । ਹਵਾਈ ਅੱਡੇ ਪਹੁੰਚਣ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸਵਾਗਤ ਕੀਤਾ ਜਾਵੇਗਾ । ਇਸ ਲਈ ਆਵਾਜਾਈ ਨੂੰ ਧਿਆਨ 'ਚ ਰੱਖਦੇ ਹੋਏ ਸਖਤ ਪ੍ਰਬੰਧ ਕੀਤੇ ਗਏ ਹਨ। ਜਾਣਕਾਰੀ ਅਨੁਸਾਰ ਮੁਰਮੂ 12 ਵਜੇ ਅੰਮ੍ਰਿਤਸਰ ਸ਼੍ਰੀ ਗੁਰੂ ਰਾਮਦਾਸ ਜੀ ਅੰਤਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚ ਰਹੀ ਹੈ ।ਜਿਸ ਕਾਰਨ ਏਅਰਪੋਰਟ ਰੋਡ ਨੂੰ ਪੂਰੀ ਤਰਾਂ ਬੰਦ ਕੀਤਾ ਜਾਵੇਗਾ।