by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਸਰਕਾਰ ਵਲੋਂ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਅਹੁਦੇ ਤੋਂ ਮਨੀਸ਼ਾ ਗੁਲਾਟੀ ਨੂੰ ਹਟਾ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਮਾਨ ਸਰਕਾਰ ਨੇ ਉਨ੍ਹਾਂ ਨੂੰ ਦਿੱਤੀ ਐਕਸਟੈਸ਼ਨ ਵਾਪਸ ਲੈ ਲਈ । ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾਉਣ ਲਈ ਪੰਜਾਬ ਸਰਕਾਰ ਨੇ ਕਾਂਗਰਸ ਸਰਕਾਰ ਵਲੋਂ ਮਿਆਦ 'ਚ ਕੀਤੇ ਵਾਧੇ ਦੇ ਹੁਕਮ ਵਾਪਸ ਲੈ ਲਏ ਹਨ ।
ਇਹ ਵਾਧਾ ਕਰਨ ਦੇ ਹੁਕਮ ਕਾਂਗਰਸ ਸਰਕਾਰ ਨੇ 18 ਸਤੰਬਰ2022 ਵਿੱਚ ਦਿੱਤੇ ਸਨ ਪਰ ਹੁਣ 7 ਮਾਰਚ 2023 ਨੂੰ ਪੰਜਾਬ ਦੇ ਸਮਾਜਿਕ ਸੁਰੱਖਿਆ ਤੇ ਵੁਮੈਨ ਤੇ ਚਾਈਲਡ ਵਿਕਾਸ ਮਹਿਕਮੇ ਦੇ ਐਡੀਸ਼ਨਲ ਚੀਫ ਸੈਕਟਰੀ ਵਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਰਾਹੀਂ 2020 ਵਾਲੇ ਹੁਕਮ ਵਾਪਸ ਲੈ ਲਏ ਗਏ ਹਨ ।