by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਿਛਲੀ ਦਿਨੀਂ ਅਜਨਾਲਾ ਵਿਖੇ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਨੇ ਆਪਣੇ ਸਮਰਥਕਾਂ ਨਾਲ ਮਿਲ ਕੇ ਲਵਪ੍ਰੀਤ ਸਿੰਘ ਤੂਫ਼ਾਨ ਨੂੰ ਰਿਹਾਅ ਕਰਵਾਉਣ ਲਈ ਪ੍ਰਦਰਸ਼ਨ ਕੀਤਾ ਸੀ। ਹੁਣ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਧਰਨਿਆਂ ਤੇ ਸ੍ਰੀ ਗੁਰੂ ਸਾਹਿਬ ਜੀ ਦਾ ਪ੍ਰਕਾਸ਼ ਕਰਨ ਸਬੰਧੀ ਨਿਰਦੇਸ਼ ਤੈਅ ਕਰਨ ਲਈ ਬਣਾਈ ਗਈ ਸਬ -ਕਮੇਟੀ ਵਲੋਂ ਤਿਆਰ ਕੀਤੀ ਰਿਪੋਰਟ ਅੱਜ ਜੱਥੇਦਾਰ ਹਰਪ੍ਰੀਤ ਸਿੰਘ ਨੂੰ ਸੌਂਪੀ ਗਈ ਹੈ। ਕਰਨੈਲ ਸਿੰਘ ਨੇ ਕਿਹਾ ਕਿ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਹੋਈ ਇਕੱਤਰਤਾ ਦੌਰਾਨ ਸ਼ਾਮਲ ਸਬ -ਕਮੇਟੀ 'ਚ ਸ਼ਾਮਲ ਜਥੇਬੰਦੀਆਂ ਤੇ ਨਿਹੰਗ ਸਿੰਘ ਨੇ ਸਰਬਸੰਮਤੀ ਨਾਲ ਰਿਪੋਰਟ ਤਿਆਰ ਕਰਕੇ ਜਥੇਦਾਰ ਹਰਪ੍ਰੀਤ ਸਿੰਘ ਨੂੰ ਸੌਂਪਣ ਦੀ ਜਿੰਮੇਵਾਰੀ ਦਿੱਤੀ ਸੀ ।