by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਟਿਆਲਾ ਕੇਂਦਰੀ ਜੇਲ੍ਹ 'ਚ ਰੋਡਰੇਜ ਮਾਮਲੇ 'ਚ ਸਜ਼ਾ ਕੱਟ ਰਹੇ ਨਵਜੋਤ ਸਿੰਘ ਸਿੱਧੂ ਨੂੰ ਲੈ ਕੇ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦੱਸਿਆ ਜਾ ਰਿਹਾ ਨਵਜੋਤ ਸਿੱਧੂ 1 ਅਪ੍ਰੈਲ ਨੂੰ ਜੇਲ੍ਹ ਤੋਂ ਬਾਹਰ ਆ ਸਕਦੇ ਹਨ। ਦੱਸ ਦਈਏ ਕਿ ਨਵਜੋਤ ਸਿੰਘ ਸਿੱਧੂ ਨੂੰ ਸੁਪਰੀਮ ਕੋਰਟ ਨੇ 1 ਸਾਲ ਕੈਦ ਦੀ ਸਜ਼ਾ ਸੁਣਾਈ ਸੀ। ਜ਼ਿਕਰਯੋਗ ਹੈ ਕਿ ਜੇਲ੍ਹ ਦੇ ਨਿਯਮ ਅਨੁਸਾਰ ਦੋਸ਼ੀਆਂ ਨੂੰ 1 ਮਹੀਨੇ ਵਿੱਚ 4 ਦਿਨ ਦੀ ਛੁੱਟੀ ਹੁੰਦੀ ਹੈ ਪਰ ਨਵਜੋਤ ਸਿੱਧੂ ਨੇ ਇਸ ਦੌਰਾਨ ਇਕ ਵੀ ਛੁੱਟੀ ਨਹੀ ਲਈ ।ਇਸ ਲਈ ਉਨ੍ਹਾਂ ਦੀ ਸਜ਼ਾ 48 ਦਿਨ ਪਹਿਲਾਂ ਮਾਰਚ ਦੇ ਅਖ਼ੀਰ ਤੱਕ ਪੂਰੀ ਹੋ ਜਾਵੇਗੀ ਤੇ ਉਹ 1 ਅਪ੍ਰੈਲ ਨੂੰ ਜੇਲ੍ਹ ਤੋਂ ਬਾਹਰ ਸਕਦੇ ਹਨ ।