by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਹੀ ਸੂਤਰਾਂ ਅਨੁਸਾਰ ਹੁਣ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਦੱਸ ਦਈਏ ਕਿ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੇ ਕਾਫਲੇ ਨੂੰ ਪੰਜਾਬ ਪੁਲਿਸ ਨੇ ਜਲੰਧਰ ਦੇ ਸ਼ਾਹਕੋਟ ਕੋਲ ਘੇਰਾ ਪਾ ਲਿਆ । ਇਸ ਦੌਰਾਨ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ 6 ਸਾਥੀਆਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਹੈ। ਇਸ ਕਾਰਵਾਈ ਨੂੰ ਦੇਖਦੇ ਪੰਜਾਬ ਦੀਆਂ ਕਈ ਥਾਵਾਂ 'ਤੇ ਇੰਟਰਨੈੱਟ ਸੇਵਾ ਨੂੰ ਬੰਦ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਬਠਿੰਡਾ ਦੇ ਪਿੰਡ ਚਉਕੇ ਵਿੱਚ ਅੰਮ੍ਰਿਤਪਾਲ ਸਿੰਘ ਦਾ ਸਮਾਗਮ ਹੋਣਾ ਸੀ। ਜਿਸ ਤੋਂ ਬਾਅਦ ਉਸ ਨੇ ਬਰਨਾਲੇ ਦੇ ਭਦੌਰ ਜਾਣਾ ਸੀ ਪਰ ਪੁਲਿਸ ਨੇ ਉਸ ਨੂੰ ਸ਼ਾਹਕੋਟ ਦੇ ਕੋਲ ਘੇਰਾ ਪਾ ਲਿਆ । ਇਸ ਆਪ੍ਰੇਸ਼ਨ ਨੂੰ ਜਲੰਧਰ ਰੇਂਜ ਦੇ DIG ਸਵਪਨ ਸ਼ਰਮਾ ਲੀਡ ਕਰ ਰਹੇ ਹਨ ।