by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਪੁਲਿਸ ਵਲੋਂ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸਾਬਕਾ ਉੱਪ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵੱਡਾ ਬਿਆਨ ਦਿੱਤਾ ਹੈ। ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਦੇਰੀ ਨਾਲ ਹੀ ਸਹੀ ਪਰ ਪੰਜਾਬ ਪੁਲਿਸ ਵਲੋਂ ਕੀਤੀ ਗਈ ਕਾਰਵਾਈ ਦਾ ਮੈ ਸਵਾਗਤ ਕਰਦਾ ਹਾਂ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਵਿੱਚ ਅਮਨ ਸ਼ਾਤੀ ਨੂੰ ਬਣਾਏ ਰੱਖਣ ਤੇ ਅਫਵਾਹਾਂ 'ਤੇ ਭਰੋਸਾ ਨਾ ਕਰੋ । ਸੂਤਰਾਂ ਅਨੁਸਾਰ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਨੇ ਜਲੰਧਰ ਦੇ ਨਕੋਦਰ ਕੋਲੋਂ ਗ੍ਰਿਫ਼ਤਾਰ ਕੀਤਾ ਹੈ ਜਦਕਿ ਪਹਿਲਾਂ ਅੰਮ੍ਰਿਤਪਾਲ ਸਿੰਘ ਦੇ 6 ਸਾਥੀਆਂ ਨੂੰ ਪੁਲਿਸ ਨੇ ਹਥਿਆਰਾਂ ਸਮੇਤ ਕਾਬੂ ਕੀਤਾ ਸੀ।