by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿੱਚ ਬੀਤੀ ਦਿਨੀਂ ਇੰਟਰਨੈਟ ਦੀ ਸੇਵਾਵਾ ਨੂੰ ਬੰਦ ਕਰ ਦਿੱਤਾ ਗਿਆ ਸੀ। ਇਸ ਦੇ ਚਲਦੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਹੁਣ ਹੋਰ 24 ਘੰਟਿਆਂ ਲਈ ਇੰਟਰਨੈਟ ਸੇਵਾ ਬੰਦ ਰਹੇ ਗਈ । ਦੱਸਿਆ ਜਾ ਰਿਹਾ ਹੁਣ ਸੋਮਵਾਰ ਦੁਪਹਿਰ 12 ਬਜੇ ਇੰਟਰਨੈਟ ਸੇਵਾਵਾਂ ਬੰਦ ਰਹਿਣਗੀਆਂ । ਪੰਜਾਬ ਸਰਕਾਰ ਨੇ ਸਖਤ ਫੈਸਲਾ ਲੈਂਦੇ ਹੋਏ ਹੋਰ 24 ਘੰਟਿਆਂ ਲੋ ਇੰਟਰਨੈਟ ਬੰਦ ਰੱਖਣ ਦਾ ਐਲਾਨ ਕੀਤਾ ਹੈ । ਜ਼ਿਕਰਯੋਗ ਹੈ ਕਿ ਬੀਤੀ ਦਿਨੀਂ ਪੰਜਾਬ ਪੁਲਿਸ ਵਲੋਂ ਵੱਡੀ ਕਾਰਵਾਈ ਕਰਦੇ ਹੋਏ ਅੰਮ੍ਰਿਤਪਾਲ ਦੇ ਕਾਫਲੇ ਨੂੰ ਘੇਰਾ ਪਾ ਲਿਆ ਗਿਆ । ਇਸ ਦੌਰਾਨ ਪੁਲਿਸ ਨੇ ਉਸ ਦੇ 6 ਸਾਥੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਸੀ। ਫਿਲਹਾਲ ਪੰਜਾਬ ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ।