by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ ): ਬੀਤੀ ਦਿਨੀ ਕੈਨੇਡਾ ਤੋਂ ਇੱਕ ਮਾਮਲਾ ਸਾਹਮਣੇ ਆਇਆ ਸੀ ਕਿ 700 ਭਾਰਤੀ ਵਿਦਿਆਰਥੀਆਂ ਨੂੰ ਡਿਪੋਰਟੇਸ਼ਨ ਨੋਟਿਸ ਜਾਰੀ ਕੀਤਾ ਗਿਆ ਸੀ। ਇਸ ਮਾਮਲੇ ਨੂੰ ਲੈ ਕੇ ਜਲੰਧਰ ਦੇ DC ਜਸਪ੍ਰੀਤ ਸਿੰਘ ਨੇ ਮਾਈਗ੍ਰੇਸ਼ਨ ਸਰਵਿਸਿਜ਼ ਗਰੀਨ ਪਾਰਕ ਫਰਮ ਦਾ ਲਾਇਸੈਂਸ ਰੱਦ ਕਰ ਦਿੱਤਾ ਹੈ । ਦੱਸਿਆ ਜਾ ਰਿਹਾ ਇਹ ਕਾਰਵਾਈ ਕਈ ਧਾਰਾਵਾਂ ਤਹਿਤ ਕੀਤੀ ਗਈ ਹੈ। DC ਨੇ ਕਿਹਾ ਜਿਸ ਸਖਸ਼ ਦਾ ਪੁਲਿਸ ਰਿਕਾਰਡ ਠੀਕ ਨਹੀ ਹੈ। ਉਸ ਨੂੰ ਟ੍ਰੈਵਲ ਕਾਰੋਬਾਰ ਚਲਾਉਣ ਦੀ ਇਜਾਜ਼ਤ ਨਹੀ ਦਿੱਤੀ ਜਾ ਸਕਦੀ । ਜ਼ਿਕਰਯੋਗ ਹੈ ਕਿ ਲਾਇਸੈਂਸ ਰੱਦ ਕਰਨ ਤੋਂ ਪਹਿਲਾਂ ਨੋਟਿਸ ਜਾਰੀ ਕਰਦੇ ਹੋਏ ਦੋਸ਼ੀ ਖ਼ਿਲਾਫ਼ ਸਖਤ ਕਾਰਵਾਈ ਦੀ ਮੰਗ ਕੀਤੀ ਗਈ ਹੈ ।