by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਅਦ ਨੇ ਗ੍ਰਿਫ਼ਤਾਰ ਹੋਏ ਸਿੱਖ ਨੌਜਵਾਨਾਂ ਨੂੰ ਲੈ ਕੇ ਵੱਡਾ ਐਲਾਨ ਕਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਜਿਨ੍ਹਾਂ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਤੇ ਸਰਕਾਰ ਦੀ ਇਸ ਕਾਰਵਾਈ ਵਿਰੁੱਧ ਅਕਾਲੀ ਦਲ ਦੇ ਐਡਵੋਕੇਟ ਅਰਸ਼ਦੀਪ ਸਿੰਘ ਦੀ ਅਗਵਾਈ ਹੇਠਾਂ ਵਕੀਲਾਂ ਦੀ 15 ਮੈਬਰੀ ਕਮੇਟੀ ਬਣਾਈ ਗਈ ਹੈ, ਜੋ ਵੱਖ- ਵੱਖ ਜ਼ਿਲ੍ਹਿਆਂ 'ਚ ਆਗੂਆਂ ਨਾਲ ਮਿਲ ਕੇ ਕਾਨੂੰਨੀ ਸਹਾਇਤਾ ਦੇਵੇਗੀ। ਦੱਸ ਦਈਏ ਕਿ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੇ ਫਰਾਰ ਹੋਣ ਦੀ CCTV ਵੀਡੀਓ ਸਾਹਮਣੇ ਆਈ ਹੈ । ਫਿਲਹਾਲ ਪੁਲਿਸ ਟੀਮ ਵਲੋਂ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ।