by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿਧਾਨ ਸਭਾ ਦਾ ਅੱਜ ਆਖ਼ਰੀ ਸੈਸ਼ਨ ਹੈ। ਇਸ ਦੌਰਾਨ ਵਿਧਾਨ ਸਭਾ ਵਿੱਚ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦਾ ਮੁੱਦਾ ਗੂੰਜਿਆ ਹੈ ।ਇਸ ਦੌਰਾਨ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਨੇ ਅੰਮ੍ਰਿਤਪਾਲ ਸਿੰਘ ਨੂੰ ਲੈ ਕਿਹਾ ਸਰਕਾਰ ਇਸ ਮਾਮਲੇ ਵਿੱਚ ਵਧੀਆ ਕੰਮ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਇਹ ਸਮਾਂ ਪ੍ਰਸ਼ਨ ਕਰਨ ਦਾ ਨਹੀਂ ਸਗੋਂ ਪੰਜਾਬ 'ਚ ਅਮਨ -ਸ਼ਾਤੀ ਬਣਾਏ ਰੱਖਣ ਦਾ ਹੈ । ਅਸ਼ਵਨੀ ਨੇ ਕਿਹਾ ਸਿੱਖ ਬਹੁਤ ਬਹਾਦਰ ਕੌਮ ਹੈ ਤੇ ਸ਼ੁਰਵੀਰਤਾ ਉਸ ਦਾ ਗਹਿਣਾ ਹੈ। ਉਨ੍ਹਾਂ ਨੇ ਕਿਹਾ ਪਰ ਇਸ ਮਾਮਲੇ ਦੀ ਕਾਰਵਾਈ ਦੌਰਾਨ ਕਿਸੇ ਵੀ ਵਿਅਕਤੀ ਨਾਲ ਨਾਜਾਇਜ਼ ਨਾ ਹੋਵੇ ,ਜੋ ਦੇਸ਼ ਦੇ ਲੋਕਾਂ ਨੂੰ ਵੱਖ ਕਰਨ ਦੀਆਂ ਗੱਲਾਂ ਕਰਦੇ ਹਨ ਸਿਰਫ਼ ਉਨ੍ਹਾਂ ਖ਼ਿਲਾਫ਼ ਹੀ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ।