ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਪੁਲਿਸ ਵਲੋਂ ਪਿਛਲੇ ਕਈ ਦਿਨਾਂ ਤੋਂ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਹੁਣ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਰਾਜਾ ਵੜਿੰਗ ਨੇ ਕਿਹਾ ਕਿ ਕਿੱਥੇ ਹੈ ਅੰਮ੍ਰਿਤਪਾਲ… ਕਿਸੇ ਨੂੰ ਹਾਲੇ ਤੱਕ ਕੁਝ ਨਹੀ ਪਤਾ। ਪੁਲਿਸ ਨੇ ਬੀਤੀ ਦਿਨੀਂ ਕੁਝ ਵੀਡੀਓ ਸਾਂਝੀਆਂ ਕੀਤੀਆਂ ਸੀ, ਜਿਸ ਵਿੱਚ ਅੰਮ੍ਰਿਤਪਾਲ ਸਿੰਘ ਦੋੜਦਾ ਹੋਇਆ ਨਜ਼ਰ ਆ ਰਿਹਾ ਹੈ। ਰਾਜਾ ਵੜਿੰਗ ਨੇ ਕਿਹਾ ਪੁਲਿਸ ਦੀ ਮੌਜੂਦਗੀ 'ਚ ਅੰਮ੍ਰਿਤਪਾਲ ਸਿੰਘ ਕਿਵੇਂ ਫਰਾਰ ਹੋ ਗਿਆ? ਮਤਲਬ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਦੀ ਇਸ ਯੋਜਨਾ ਬਾਰੇ ਪਤਾ ਸੀ।
ਉਨ੍ਹਾਂ ਨੇ ਕਿਹਾ ਖਾਲਿਸਤਾਨੀ ਦੀ ਗੱਲ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ ਪਰ ਕਿਸੇ ਬੇਕਸੂਰ ਨੌਜਵਾਨ ਖ਼ਿਲਾਫ਼ ਕਾਰਵਾਈ ਨਾ ਕੀਤੀ ਜਾਵੇ । ਜ਼ਿਕਰਯੋਗ ਹੈ ਕਿ ਅਜਨਾਲਾ ਘਟਨਾ ਨੂੰ ਦੇਖਦੇ ਹੋਏ 8 ਜ਼ਿਲ੍ਹਿਆਂ ਦੀ ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਕਾਰਵਾਈ ਕੀਤੀ ਗਈ। ਇਸ ਕਾਰਵਾਈ ਦੌਰਾਨ ਪਿਛਲੀ ਦਿਨੀਂ ਪੁਲਿਸ ਨੇ ਅੰਮ੍ਰਿਤਪਾਲ ਦੇ ਕਾਫਲੇ ਨੂੰ ਘੇਰ ਲਿਆ ਤੇ ਉਸ ਦੇ ਕਈ ਸਾਥੀਆਂ ਨੂੰ ਹਥਿਆਰਾਂ ਸਮੇਤ ਕਾਬੂ ਕੀਤਾ ਸੀ ।