by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਨਵਜੋਤ ਕੌਰ ਸਿੱਧੂ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਦੱਸਿਆ ਜਾ ਰਿਹਾ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ਨੂੰ ਕੈਂਸਰ ਹੋਇਆ ਹੈ। ਇਹ ਕੈਂਸਰ ਦੀ ਦੂਜੀ ਸਟੇਜ ਹੈ। ਨਵਜੋਤ ਕੌਰ ਨੇ ਟਵੀਟ ਕਰ ਕਿਹਾ ਉਹ ਉਸ ਅਪਰਾਧ ਲਈ ਜੇਲ੍ਹ 'ਚ ਬੰਦ ਹਨ , ਜਿਹੜਾ ਉਨ੍ਹਾਂ ਨੇ ਕੀਤਾ ਹੀ ਨਹੀ। ਇਸ ਵਿੱਚ ਸ਼ਾਮਲ ਸਾਰੇ ਲੋਕਾਂ ਨੂੰ ਮੁਆਫ਼ ਕਰ ਦੀਓ। ਨਵਜੋਤ ਕੌਰ ਨੇ ਲਿਖਿਆ ਹਰ ਦਿਨ ਬਾਹਰ ਤੁਹਾਡਾ ਇੰਤਜਾਰ ਕਰਨਾ ਸ਼ਾਇਦ ਤੁਹਾਡੇ ਤੋਂ ਵੱਧ ਦੁੱਖੀ ਹਾਂ, ਹਰ ਵਾਰ ਦੀ ਤਰਾਂ ਤੁਹਾਡੇ ਦਰਦ ਨੂੰ ਦੂਰ ਕਰਨ ਦੀ ਕੋਸ਼ਿਸ਼ ਕਰ ਰਹੀ ਹਾਂ। ਦੱਸ ਦਈਏ ਕਿ ਅੱਜ ਚੰਡੀਗੜ੍ਹ 'ਚ ਨਵਜੋਤ ਕੌਰ ਦੀ ਸਰਜਰੀ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਨਵਜੋਰ ਕੌਰ ਦੇ ਪਤੀ ਨਵਜੋਤ ਸਿੰਘ ਸਿੱਧੂ ਰੋਡਰੇਜ਼ ਮਾਮਲੇ 'ਚ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਹਨ ।ਸੂਤਰਾਂ ਅਨੁਸਾਰ ਨਵਜੋਤ ਸਿੰਘ ਸਿੱਧੂ 1 ਅਪ੍ਰੈਲ ਨੂੰ ਰਿਹਾਅ ਹੋ ਸਕਦੇ ਹਨ ।