by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰਾਹੁਲ ਗਾਂਧੀ ਨੂੰ ਸਾਰੇ ਚੋਰਾਂ ਦਾ ਸਰਨੇਮ ਮੋਦੀ ਕਿਉ ਹੁੰਦਾ ਹੈ….ਵਾਲੇ ਬਿਆਨ ਨਾਲ ਸਬੰਧਤ ਮਾਣਹਾਨੀ ਮਾਮਲੇ 'ਚ ਰਾਹੁਲ ਗਾਂਧੀ ਨੂੰ ਦੋਸ਼ੀ ਨੂੰ ਕਰਾਰ ਦਿੱਤਾ ਹੈ। ਦੱਸਿਆ ਜਾ ਰਿਹਾ ਅਦਾਲਤ ਵਲੋਂ ਉਸ ਨੂੰ 2 ਸਾਲ ਦੀ ਸਜ਼ਾ ਤੇ 15 ਹਜ਼ਾਰ ਰੁਪਏ ਜ਼ੁਰਮਾਨਾ ਵੀ ਲਗਾਇਆ ਗਿਆ ਹੈ । ਕੁਝ ਸਮੇ ਬਾਅਦ ਉਸ ਅਦਾਲਤ ਨੇ ਰਾਹੁਲ ਗਾਂਧੀ ਨੂੰ 30 ਦਿਨਾਂ ਲਈ ਜ਼ਮਾਨਤ ਦੇ ਦਿੱਤੀ । ਸੁਣਵਾਈ ਦੌਰਾਨ ਰਾਹੁਲ ਗਾਂਧੀ ਨੇ ਅਦਾਲਤ 'ਚ ਆਪਣਾ ਪੱਖ ਰੱਖਿਆ। ਉਨ੍ਹਾਂ ਦੇ ਵਕੀਲ ਅਨੁਸਾਰ ਰਾਹੁਲ ਨੇ ਕਿਹਾ ਕਿ ਬਿਆਨ ਦਿੰਦੇ ਸਮੇ ਮੇਰਾ ਇਰਾਦਾ ਗਲਤ ਨਹੀਂ ਸੀ… ਮੈ ਭ੍ਰਿਸ਼ਟਾਚਾਰ ਵਿਰੁੱਧ ਆਵਾਜ਼ ਉਠਾਈ ਸੀ ।