by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੁਲਿਸ ਵਲੋਂ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਲਈ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਉੱਥੇ ਹੀ ਹੁਣ ਪੁਲਿਸ ਨੇ ਹਰਿਆਣਾ ਦੇ ਸ਼ਾਹਬਾਦ ਦੀ ਇੱਕ ਮਹਿਲਾ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਜਿੱਥੇ ਅੰਮ੍ਰਿਤਪਾਲ ਸਿੰਘ ਰੁਕਿਆ ਸੀ। ਹੁਣ ਇਸ ਮਹਿਲਾ ਨੂੰ ਹਰਿਆਣਾ ਵਲੋਂ ਪੰਜਾਬ ਪੁਲਿਸ ਦੀ ਕਾਊਟਰ ਇੰਟੈਲੀਜੈਂਸ ਟੀਮ ਦੇ ਹਵਾਲੇ ਕਰ ਦਿੱਤਾ ਗਿਆ ਹੈ। ਹਰਿਆਣਾ ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਸ਼ਾਹਬਾਦ 'ਚ ਹੋਣ ਦੀ ਪੁਸ਼ਟੀ ਕੀਤੀ ਹੈ। ਪੁਲਿਸ ਵਲੋਂ ਹਿਮਾਚਲ ਪ੍ਰਦੇਸ਼ ਤੇ ਯੂ ਪੀ ਨਾਲ ਲੱਗਦੀ ਸਰਹੱਦ 'ਤੇ ਸੁਰੱਖਿਆ ਵੀ ਵਧਾਉਣ ਦੇ ਆਦੇਸ਼ ਦਿੱਤੇ ਗਏ ਹਨ ।ਦੱਸ ਦਈਏ ਕਿ ਪੁਲਿਸ ਵਲੋਂ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਦੇ ਖਾਤਿਆਂ ਦੀ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ ।ਸੂਤਰਾਂ ਅਨੁਸਾਰ ਨੰਗਲ ਅੰਬੀਆਂ ਦੇ ਗੁਰੂਦੁਆਰਾ ਸਾਹਿਬ 'ਚ ਅੰਮ੍ਰਿਤਪਾਲ ਸਿੰਘ ਨੇ ਗ੍ਰੰਥੀ ਦੇ ਮੋਬਾਈਲ ਤੋਂ ਕਈ ਕਾਲਾਂ ਕੀਤੀਆਂ ਸਨ ।