by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਿਰੋਜ਼ਪੁਰ - ਫਾਜ਼ਿਲਕਾ ਰੋਡ 'ਤੇ ਪਿੰਡ ਖਾਈ ਫੇਮ ਤੋਂ ਦੁੱਖਦਾਈ ਖ਼ਬਰ ਆ ਰਹੀ ਹੈ , ਜਿੱਥੇ ਭਿਆਨਕ ਸੜਕ ਹਾਦਸੇ ਦੌਰਾਨ 3 ਅਧਿਆਪਕਾਂ ਤੇ ਡਰਾਈਵਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਦੱਸਿਆ ਜਾ ਰਿਹਾ ਅਧਿਆਪਕਾਂ ਨਾਲ ਭਰੀ ਤੂਫ਼ਾਨ ਗੱਡੀ ਟੈਪੂ ਟ੍ਰੈਵਲਰ ਨਾਲ ਜ਼ਬਰਦਸਤ ਟੱਕਰ ਹੋ ਗਈ ।ਇਸ ਹਾਦਸੇ 'ਚ ਕਈ ਅਧਿਆਪਕ ਗੰਭੀਰ ਜਖ਼ਮੀ ਹੋ ਗਏ ।ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਅਧਿਆਪਕਾਂ ਨਾਲ ਭਰੀ ਗੱਡੀ ਜਲਾਲਾਬਾਦ ਤੋਂ ਤਰਨਤਾਰਨ ਵੱਲ ਜਾ ਰਹੀ ਸੀ। ਜਿਸ 'ਚ ਕਈ ਅਧਿਆਪਕ ਬੈਠੇ ਸਨ। ਅਚਾਨਕ ਗੱਡੀ ਦੀ ਟੈਪੂ ਟ੍ਰੈਵਲਰ ਨਾਲ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ 3 ਅਧਿਆਪਕਾਂ ਸਮੇਤ ਡਰਾਈਵਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।