by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਅਦਾਲਤ ਨੇ 'ਮੋਦੀ ਸਰਨੇਮ ਵਾਲੀ ਬਿਆਨ 'ਤੇ ਅਪਰਾਧਿਕ ਮਾਣਹਾਨੀ ਦੇ ਮਾਮਲੇ 'ਚ ਦੋਸ਼ੀ ਠਹਿਰਾਏ ਜਾਣ ਦੀ ਮਿਤੀ ਤੋਂ ਲੋਕ ਸਭਾ ਦੇ ਮੈਬਰ ਵਜੋਂ ਅਯੋਗ ਕਰਾਰ ਦਿੱਤਾ ਹੈ। ਹੁਣ ਰਾਹੁਲ ਗਾਂਧੀ 6 ਸਾਲ ਤੱਕ ਕੋਈ ਵੀ ਚੋਣ ਨਹੀ ਲੜ ਸਕਣਗੇ । ਦੱਸਿਆ ਜਾ ਰਿਹਾ ਕਾਂਗਰਸ ਆਗੂ ਰਾਹੁਲ ਗਾਂਧੀ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਕਰ ਦਿੱਤੀ ਗਈ ਹੈ । ਲੋਕਸਭਾ ਦੇ ਹੁਕਮਾਂ ਅਨੁਸਾਰ ਅਦਾਲਤ ਵਲੋਂ ਮਾਣਹਾਨੀ ਦੇ ਮਾਮਲੇ 'ਚ ਸਜ਼ਾ ਸੁਣਾਏ ਜਾਣ ਤੋਂ ਬਾਅਦ ਕੇਰਲ ਦੇ ਵਾਏਨਾਡ ਸਸੰਦੀ ਸੀਟ ਤੋਂ ਲੋਕਸਭਾ ਮੈਬਰ ਰਾਹੁਲ ਗਾਂਧੀ ਦੀ ਮੈਂਬਰਸ਼ਿਪ ਨੂੰ ਰੱਦ ਕੀਤਾ ਜਾਂਦਾ ਹੈ ।