by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਗੋੜਾ ਹੋਏ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਵਲੋਂ ਪਿਛਲੇ ਦਿਨੀਂ UK ਵਿੱਚ ਤਿਰੰਗੇ ਦਾ ਅਪਮਾਨ ਕਰਨ ਵਾਲੇ ਖਾਲਿਸਤਾਨੀਆਂ ਨੂੰ ਲੈ ਕੇ ਕੇਂਦਰ ਸਰਕਾਰ ਨੇ ਵੱਡਾ ਕਦਮ ਚੁੱਕਿਆ ਹੈ। ਕੇਂਦਰ ਸਰਕਾਰ ਨੇ ਖਾਲਿਸਤਾਨੀ ਸਮਰਥਕਾਂ ਵਲੋਂ ਵਿਦੇਸ਼ੀ ਧਰਤੀ 'ਤੇ ਬੈਠ ਕੇ ਦੇਸ਼ ਦੇ ਖ਼ਿਲਾਫ਼ ਸਾਜਿਸ਼ਾਂ ਕਰਨ ਵਾਲਿਆਂ ਦੇ ਪਾਸਪੋਰਟ ਰੱਦ ਕਰਨ ਦਾ ਫੈਸਲਾ ਕੀਤਾ ਹੈ। ਪਤਾ ਲਗਾਇਆ ਜਾ ਰਿਹਾ ਕਿ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਵਾਲੇ ਇਹ ਖਾਲਿਸਤਾਨੀ ਪੰਜਾਬ ਦੇ ਕਿਸ ਜ਼ਿਲ੍ਹੇ ਨਾਲ ਸਬੰਧਤ ਹਨ ।ਪੁਲਿਸ ਅਧਿਕਾਰੀਆਂ ਨੇ ਕਿਹਾ ਕਾਫੀ ਲੋਕਾਂ ਦੀ ਪਛਾਣ ਕਰ ਲਈ ਗਈ ਹੈ। ਜਿਨ੍ਹਾਂ ਦੀ ਪਛਾਣ ਹੋਈ ਹੈ, ਉਹ ਜਲੰਧਰ ,ਤਰਨਤਾਰਨ, ਮਜੀਠਾ ਦੇ ਦੱਸੇ ਜਾ ਰਹੇ ਹਨ, ਜੋ ਵੀਡੀਓ ਵਿੱਚ ਝੰਡੇ ਦਾ ਅਪਮਾਨ ਕਰਦੇ ਹੋਏ ਨਜ਼ਰ ਆ ਰਹੇ ਹਨ । ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਭਗੋੜਾ ਹੋਏ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੇ ਖ਼ਿਲਾਫ਼ ਪੁਲਿਸ ਵਲੋਂ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ ।