by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਫਾਜ਼ਿਲਕਾ ਜ਼ਿਲ੍ਹੇ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ , ਜਿੱਥੇ ਕੁਦਰਤ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ। ਇੱਥੇ ਪਿੰਡ ਬੁੱਕਣਵਾਲਾ 'ਚ ਇੱਕ ਵੱਡੇ ਤੂਫ਼ਾਨ ਨੇ ਤਬਾਹੀ ਮਚਾਈ, ਜਿਸ ਕਾਰਨ ਹੁਣ ਤੱਕ ਕਈ ਲੋਕ ਘਰੋਂ ਬੇਘਰ ਹੋ ਗਏ ਹਨ। ਇਸ ਤੂਫ਼ਾਨ ਕਾਰਨ 40 ਤੋਂ ਵੱਧ ਲੋਕ ਜਖ਼ਮੀ ਹੋਏ ਹਨ । ਕਈ ਲੋਕਾਂ ਦੇ ਮਲਬੇ ਹੇਠ ਦੱਬੇ ਹੋਣ ਦੀ ਸੂਚਨਾ ਹੈ ।
ਫਿਲਹਾਲ ਬਚਾਅ ਅਧਿਕਾਰੀਆਂ ਵਲੋਂ ਮਲਬੇ ਹੇਠਾਂ ਦੱਬੇ ਲੋਕਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ , ਜਦਕਿ ਜਖ਼ਮੀਆਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ । ਪ੍ਰਦੀਪ ਸਿੰਘ ਨੇ ਦੱਸਿਆ ਕਿ ਅਚਾਨਕ ਬੀਤੀ ਦਿਨੀਂ ਸ਼ਾਮ ਨੂੰ ਤੂਫ਼ਾਨ ਅਸਮਾਨ 'ਚ ਆਇਆ ਤੇ ਇਸ ਦੇ ਇਲਾਕੇ ਵਿੱਚ ਭਾਰੀ ਨੁਕਸਾਨ ਕਰ ਦਿੱਤਾ। ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਸੇਨੂੰ ਨੇ ਕਿਹਾ ਪਿੰਡ ਵਿੱਚ ਭਾਰੀ ਨੁਕਸਾਨ ਹੋਇਆ ਹੈ ਤੇ ਜ਼ਿਆਦਾਤਰ ਘਰਾਂ ਦੀਆਂ ਛੱਤਾਂ ਉੱਡ ਗਈਆਂ ਹਨ ।