ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਗੋੜਾ ਹੋਏ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਕਈ ਜ਼ਿਲ੍ਹਿਆਂ ਦੀ ਪੁਲਿਸ ਵਲੋਂ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਅੱਜ ਅੰਮ੍ਰਿਤਪਾਲ ਸਿੰਘ ਦੇ 11 ਸਾਥੀਆਂ ਨੂੰ ਅਜਨਾਲਾ ਕਾਂਡ ਨੂੰ ਲੈ ਕੇ ਅਦਾਲਤ 'ਚ ਭਾਰੀ ਸੁਰੱਖਿਆ ਹੇਠ ਪੇਸ਼ ਕੀਆ ਗਿਆ । ਇਸ ਦੌਰਾਨ ਅਦਾਲਤ ਵਲੋਂ 10 ਸਾਥੀਆਂ ਨੂੰ 6 ਅਪ੍ਰੈਲ ਤੱਕ ਜੁਡੀਸ਼ੀਅਲ ਕਸਟਡੀ 'ਚ ਭੇਜ ਦਿੱਤਾ ਗਿਆ, ਜਦਕਿ ਇੱਕ ਸਾਥੀ ਸੁਖਪ੍ਰੀਤ ਸਿੰਘ ਨੂੰ 4 ਦਿਨਾਂ ਦੀ ਪੁਲਿਸ ਰਿਮਾਂਡ 'ਤੇ ਭਜਿਆ ਗਿਆ ਹੈ । ਦੱਸਿਆ ਜਾ ਰਿਹਾ ਇਸ ਮਾਮਲੇ ਵਿੱਚ ਮੈਡੀਕਲ ਦੌਰਾਨ 2 ਵਿਅਕਤੀਆਂ ਨੂੰ HIV ਪਾਇਆ ਗਿਆ। ਜਿਨ੍ਹਾਂ ਦਾ ਹੁਣ ਸਰਕਾਰ ਵਲੋਂ ਜੇਲ੍ਹ 'ਚ ਹੀ ਇਲਾਜ ਕਰਵਾਇਆ ਜਾਵੇਗਾ ।
ਜਾਣਕਾਰੀ ਅਨੁਸਾਰ ਸੁਖਪ੍ਰੀਤ ਸਿੰਘ ਤੋਂ ਅਜਨਾਲਾ ਘਟਨਾ 'ਚ ਸ਼ਾਮਲ ਹੋਣ ਵਾਲੇ ਵਿਅਕਤੀਆਂ ਨੂੰ ਹਥਿਆਰ ,ਗੱਡੀਆਂ ਮੁਹਈਆ ਕਰਵਾਉਣ ਨੂੰ ਲੈ ਕੇ ਪੁੱਛਗਿੱਛ ਕਰਨ ਲਈ ਪੁਲਿਸ ਵਲੋਂ 6 ਦਿਨਾਂ ਦਾ ਰਿਮਾਂਡ ਮੰਗਿਆ ਗਿਆ ਸੀ ਪਰ ਪੇਸ਼ੀ ਤੋਂ ਬਾਅਦ ਅਦਾਲਤ ਨੇ ਹੁਣ 4 ਦਿਨਾਂ ਦਾ ਰਿਮਾਂਡ ਦਿੱਤਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਅੰਮ੍ਰਿਤਪਾਲ ਸਿੰਘ ਨੇ ਆਪਣੇ ਗ੍ਰਿਫ਼ਤਾਰ ਸਾਥੀ ਲਵਪ੍ਰੀਤ ਸਿੰਘ ਤੂਫ਼ਾਨ ਨੂੰ ਰਿਹਾਅ ਕਰਵਾਉਣ ਲਈ ਅਜਨਾਲਾ ਵਿਖੇ ਪੁਲਿਸ ਥਾਣੇ ਨੂੰ ਘੇਰਿਆ ਸੀ। ਜਿਸ ਤੋਂ ਬਾਅਦ ਪੁਲਿਸ ਦੇ ਕਈ ਉੱਚ ਅਧਿਕਾਰੀਆਂ ਨੇ ਅੰਮ੍ਰਿਤਪਾਲ ਸਿੰਘ ਨਾਲ ਮੀਟਿੰਗ ਕੀਤੀ ਤੇ ਫਿਰ ਤੂਫ਼ਾਨ ਸਿੰਘ ਨੂੰ ਰਿਹਾਅ ਕਰ ਦਿੱਤਾ। ਇਸ ਮਾਮਲੇ 'ਚ ਪੁਲਿਸ ਅਧਿਕਾਰੀਆਂ ਨੇ ਕਾਰਵਾਈ ਕਰਦੇ ਹੋਏ ਘਟਨਾ ਸਮੇ ਉੱਥੇ ਮੌਜੂਦ ਅੰਮ੍ਰਿਤਪਾਲ ਸਿੰਘ ਦੇ ਕਈ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ। ਜਿਨ੍ਹਾਂ ਨੂੰ ਅੱਜ ਪੁਲਿਸ ਵਲੋਂ ਭਾਰੀ ਸੁਰੱਖਿਆ ਹੇਠ ਅਜਨਾਲਾ ਅਦਾਲਤ 'ਚ ਪੇਸ਼ ਕੀਤਾ ਗਿਆ ਹੈ ਅੰਮ੍ਰਿਤਪਾਲ ਸਿੰਘ