by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੁਲਤਾਨਪੁਰ ਲੋਧੀ ਦੇ ਤਲਵੰਡੀ ਚੌਧਰੀਆਂ ਮਾਰਗ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਜਿੱਥੇ ਭਿਆਨਕ ਸੜਕ ਹਾਦਸੇ ਦੌਰਾਨ ਬੁਲੇਟ ਮੋਟਰਸਾਈਕਲ ਸਵਾਰ 1 ਨੌਜਵਾਨ ਦੀ ਦਰਦਨਾਕ ਮੌਤ ਹੋ ਗਈ ,ਜਦਕਿ ਇੱਕ ਨੌਜਵਾਨ ਗੰਭੀਰ ਜਖ਼ਮੀ ਹੋ ਗਿਆ ।ਦੱਸਿਆ ਜਾ ਰਿਹਾ ਪਿੰਡ ਮਹਿਜੀਤਪੁਰ ਵਾਸੀ ਯੁਵਰਾਜ ਸਿੰਘ ਤੇ ਪਿੰਡ ਮੇਵਾ ਸਿੰਘ ਦਾ ਰਹਿਣ ਵਾਲਾ ਚੇਤਨ ਸਿੰਘ ਦੋਵੇ ਬੀਤੀ ਦਿਨੀਂ ਮੋਟਰਸਾਈਕਲ 'ਤੇ ਸਵਾਰ ਹੋ ਕਿ ਪਿੰਡ ਮੇਵਾ ਸਿੰਘ ਵਾਲਾ ਵੱਲ ਜਾ ਰਹੇ ਸਨ। ਇਸ ਦੌਰਾਨ ਇੱਕ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ । ਹਾਦਸਾ ਇਨ੍ਹਾਂ ਭਿਆਨਕ ਸੀ ਕਿ ਯੁਵਰਾਜ ਸਿੰਘ ਦੀ ਮੌਕੇ 'ਤੇ ਹੀ ਦਰਦਨਾਕ ਮੌਤ ਹੋ ਗਈ, ਜਦਕਿ ਇਕ ਚੇਤਨ ਸਿੰਘ ਗੰਭੀਰ ਜਖ਼ਮੀ ਹੋ ਗਿਆ। ਜਿਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਜਲੰਧਰ ਦੇ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ । ਯੁਵਰਾਜ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤ ਸੀ ਤੇ ਉਹ ਇੱਕ ਗੈਰੇਜ਼ 'ਚ ਕੰਮ ਕਰਦਾ ਹੈ ।