by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼੍ਰੋਮਣੀ ਅਕਾਲੀ ਦਲ ਨੂੰ ਅੱਜ ਵੱਡਾ ਝਟਕਾ ਮਿਲੀਆਂ ਹੈ, ਦੱਸਿਆ ਜਾ ਰਿਹਾ ਹਲਕਾ ਕੈਂਟ ਤੋਂ ਵਿਧਾਇਕ ਰਹੇ ਚੁੱਕੇ ਜਗਬੀਰ ਸਿੰਘ ਬਰਾੜ ਅੱਜ ਆਪ ਪਾਰਟੀ 'ਚ ਸ਼ਾਮਲ ਹੋ ਗਏ। ਜਗਬੀਰ ਸਿੰਘ ਬਰੈਡ ਨੂੰ CM ਮਾਨ ਨੇ ਆਮ ਆਦਮੀ ਪਾਰਟੀ 'ਚ ਸ਼ਾਮਲ ਕਰਵਾਇਆ ਹੈ । ਜ਼ਿਕਰਯੋਗ ਹੈ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਨੂੰ ਵੱਡਾ ਝਟਕਾ ਦਿੰਦੇ ਹੋਏ ਜਗਬੀਰ ਸਿੰਘ ਅਕਾਲੀ ਦਲ 'ਚ ਸ਼ਾਮਲ ਹੋ ਗਏ ਸਨ । ਦੱਸ ਦਈਏ ਕਿ ਇਸ ਤੋਂ ਪਹਿਲਾਂ ਜਗਬੀਰ ਬਰਾੜ ਕਾਂਗਰਸ ਵਿੱਚ ਵੀ ਰਹਿ ਚੁੱਕੇ ਹਨ। ਜਲੰਧਰ 'ਚ ਹੁਣ ਜ਼ਿਮਨੀ ਚੋਣਾਂ ਨੂੰ ਲੈ ਕੇ ਸਿਆਸਤ ਕਾਫੀ ਭੱਖਦੀ ਨਜ਼ਰ ਆ ਰਹੀ ਹੈ । ਸੂਤਰਾਂ ਅਨੁਸਾਰ ਆਮ ਆਦਮੀ ਪਾਰਟੀ ਜਲੰਧਰ ਜ਼ਿਮਨੀ ਚੋਣ ਲਈ ਆਪਣਾ ਉਮੀਦਵਾਰ ਜਗਬੀਰ ਬਰਾੜ ਨੂੰ ਐਲਾਨ ਸਕਦੀ ਹੈ ।