ਨਿਊਜ਼ ਡੈਸਕ (ਰਿੰਪੀ ਸ਼ਰਮਾ ): ਭਗੋੜਾ ਹੋਏ ਵਾਰਿਸ ਪੰਜਾਬ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਦੀ ਭਾਲ ਲਈ ਪੰਜਾਬ ਪੁਲਿਸ ਸਮੇਤ ਕਈ ਜ਼ਿਲ੍ਹਿਆਂ ਦੀ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਹੁਣ ਅੰਮ੍ਰਿਤਪਾਲ ਸਿੰਘ ਦੀ ਇੱਕ ਤਸਵੀਰ ਐਨਰਜੀ ਡਰਿੰਕ ਪੀਂਦੇ ਹੋਏ ਵਾਇਰਲ ਹੋਈ ਹੈ… ਇਹ ਸੈਲਫੀ ਪਪਲਪ੍ਰੀਤ ਸਿੰਘ ਲੈ ਰਿਹਾ , ਜਦੋ ਕਿ ਤਸਵੀਰ ਕਿਸੇ ਹਾਈਵੇਅ ਦੀ ਲੱਗ ਰਹੀ ਹੈ। ਦੱਸਿਆ ਜਾ ਰਿਹਾ ਅੰਮ੍ਰਿਤਪਾਲ ਸਿੰਘ ਦੀ ਆਖ਼ਰੀ ਲੋਕੇਸ਼ਨ ਨੇਪਾਲ ਦੇ ਬਾਰਡਰ ਕੋਲ ਮਿਲੀ ਹੈ। ਜਿਸ ਤੋਂ ਬਾਅਦ ਪੁਲਿਸ ਟੀਮਾਂ ਨੇ ਨੇਪਾਲ ਪਹੁੰਚ ਕੇ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ।
ਇਸ ਤੋਂ ਪਹਿਲਾਂ ਹੀ ਅੰਮ੍ਰਿਤਪਾਲ ਸਿੰਘ ਦੀਆਂ ਕਈ ਤਸਵੀਰਾਂ ਤੇ ਵੀਡਿਓਜ਼ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਤਸਵੀਰਾਂ ਦੀ ਪੁਲਿਸ ਟੀਮ ਵਲੋਂ ਜਾਂਚ ਕੀਤੀ ਜਾ ਰਹੀ ਹੈ ।ਸੂਤਰਾਂ ਅਨੁਸਾਰ ਅੰਮ੍ਰਿਤਪਾਲ ਸਿੰਘ ਭਾਰਤ ਛੱਡ ਕੇ ਕਿਸੇ ਦੂਜੇ ਦੇਸ਼ ਜਾਣ ਦੀ ਕੋਸ਼ਿਸ਼ ਕਰ ਸਕਦਾ ਹੈ ।ਇਸ ਮਾਮਲੇ 'ਚ ਪੁਲਿਸ ਨੇ ਅੰਮ੍ਰਿਤਪਾਲ ਦੇ ਕਈ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ । ਪਿਛਲੇ ਦਿਨੀਂ ਹਰਿਆਣਾ ਪੁਲਿਸ ਤੇ ਪੰਜਾਬ ਪੁਲਿਸ ਨੇ ਮਿਲ ਕੇ ਸ਼ਾਹਬਾਦ ਤੋਂ ਇੱਕ ਮਹਿਲਾ ਨੂੰ ਕਾਬੂ ਕੀਤਾ ਸੀ। ਜਿਸ ਕੋਲੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ ।
ਫਿਲਹਾਲ ਇਸ ਮਾਮਲੇ ਨੂੰ ਲੈ ਕੇ ਕਿਸੇ ਵੀ ਉੱਚ ਅਧਿਕਾਰੀਆਂ ਦੀ ਕੋਈ ਪ੍ਰਤੀਕਿਰਿਆ ਸਾਹਮਣੇ ਨਹੀਂ ਆਈ । ਸੂਤਰਾਂ ਅਨੁਸਾਰ ਅੰਮ੍ਰਿਤਪਾਲ ਥਾਈਲੈਂਡ ਵੀ ਭੱਜ ਸਕਦਾ ਹੈ ਕਿਉਕਿ ਪਿਛਲੇ ਕਈ ਮਹੀਨੇ 'ਚ ਉਸ ਦਾ ਫਾਇਨਾਂਸਰ ਥਾਈਲੈਂਡ ਕਈ ਵਾਰ ਜਾ ਚੁੱਕਾ ਹੈ ।ਜਿਸ ਕਾਰਨ ਪੁਲਿਸ ਵਲੋਂ ਇਸ ਇਨਪੁੱਟ ਨੂੰ ਨਜ਼ਰ -ਅੰਦਾਜ਼ ਨਹੀ ਕੀਤਾ ਜਾ ਸਕਦਾ। ਜ਼ਿਕਰਯੋਗ ਹੈ ਕਿ ਪੁਲਿਸ ਦੀਆਂ ਟੀਮਾਂ ਨੇ ਉਤਰਾਖੰਡ ਕਈ ਥਾਵਾਂ 'ਤੇ ਛਾਪੇਮਾਰੀ ਕਰਕੇ ਪਨਾਹ ਦੇਣ ਵਾਲੇ ਲੋਕਾਂ ਨੂੰ ਕਾਬੂ ਕੀਤਾ ਹੈ। ਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਅੰਮ੍ਰਿਤਪਾਲ ਦੀ ਪਤਨੀ ਕੋਲੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਦੇ ਬੱਬਰ ਖ਼ਾਲਸਾ ਸੰਗਠਨ ਨਾਲ ਸਬੰਧ ਦੱਸੇ ਜਾ ਰਹੇ ਹਨ ।