by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਹਾਈ ਕੋਰਟ ਤੋਂ ਵੱਡਾ ਝਟਕਾ ਮਿਲੀਆਂ ਹੈ। ਦੱਸ ਦਈਏ ਕਿ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾਈ ਗਈ, ਮਨੀਸ਼ਾ ਗੁਲਾਟੀ ਨੇ ਹਾਈਕੋਰਟ 'ਚ ਪਟੀਸ਼ਨ ਪਾਈ ਸੀ। ਜਿਸ ਨੂੰ ਅੱਜ ਹਾਈ ਕੋਰਟ ਨੇ ਖ਼ਾਰਜ ਕਰ ਦਿੱਤਾ ਹੈ ।ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵਲੋਂ ਉਨ੍ਹਾਂ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ । ਜਿਸ ਤੋਂ ਬਾਅਦ ਮਨੀਸ਼ਾ ਨੇ ਹਾਈਕੋਰਟ ਚ ਚੁਣੌਤੀ ਦਿੱਤੀ ਸੀ ।ਹੁਣ ਹਾਈਕੋਰਟ ਵਲੋਂ ਇਸ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ । ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਫਰਵਰੀ 2023 'ਚ ਮਨੀਸ਼ਾ ਨੂੰ ਪੰਜਾਬ ਰਾਜ ਕਮਿਸ਼ਨ ਦੀ ਚੇਅਰਪਰਸਨ ਦੇ ਅਹੁਦੇ ਤੋਂ ਹਟਾ ਦਿੱਤਾ ਸੀ।