by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਮਰੀਕਾ ਦੀ ਸਰਹੱਦ 'ਤੇ ਮੈਕਸੀਕੋ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਇਮੀਗ੍ਰੇਸ਼ਨ ਕੇਂਦਰ 'ਚ ਭਿਆਨਕ ਅੱਗ ਲੱਗਣ ਕਾਰਨ 40 ਲੋਕਾਂ ਦੀ ਮੌਤ ਗਈ, ਜਦਕਿ 80 ਤੋਂ ਵੱਧ ਲੋਕ ਗੰਭੀਰ ਜਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ । ਦੱਸਿਆ ਜਾ ਰਿਹਾ ਨੈਸ਼ਨਲ ਮਾਈਗ੍ਰੇਸ਼ਨ ਇੰਸਟੀਚਿਊਟ ਦੀ ਇਮਾਰਤ 'ਚ ਅੱਗ ਲੱਗਣ ਦੀ ਖਬਰਾਂ ਸਾਹਮਣੇ ਆ ਰਹੀਆਂ ਹਨ। ਹੁਣ ਤੱਕ 100 ਤੋਂ ਵੱਧ ਲੋਕਾਂ ਨੂੰ ਕਾਰਬਨ ਮੋਨੋਆਕਸਾਈਡ ਗੈਸ ਦਾ ਸਾਹਮਣਾ ਕਰਨਾ ਪਿਆ। ਜਿਨ੍ਹਾਂ 'ਚ ਕੁਝ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਇਹ ਅੱਗ ਉਨ੍ਹਾਂ ਪ੍ਰਵਾਸੀਆਂ ਦੇ ਇੱਕ ਇਲਾਕੇ 'ਚ ਲੱਗੀ ,ਜੋ ਗੈਰ ਕਾਨੂੰਨੀ ਤੋਰ ਤੇ ਸਰਹੱਦ ਪਾਰ ਕਰਕੇ ਅਮਰੀਕਾ ਜਾਣ ਦੀ ਕੋਸ਼ਿਸ਼ ਕਰ ਰਹੇ ਸਨ। ਅੱਗ ਲੱਗਣ ਸਮੇ ਕਾਫੀ ਪ੍ਰਵਾਸੀਆਂ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਉਹ ਅਸਫ਼ਲ ਰਹੇ। ਹਾਲਾਂਕਿ ਕਿ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗਾ ਹੈ ।