ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਦੇ ਸੰਤੋਖਪੁਰਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ,ਜਿੱਥੇ ਲਿਵ- ਇਨ ਰਿਲੇਸ਼ਨ ਵਿੱਚ ਰਹਿ ਰਹੀ ਮਹਿਲਾ ਦਾ ਉਸ ਦੇ ਪ੍ਰੇਮੀ ਵਲੋਂ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕਾ ਦੀ ਪਛਾਣ ਸੁਮਨ ਦੇ ਰੂਪ 'ਚ ਹੋਈ ਹੈ। ਜਾਣਕਾਰੀ ਅਨੁਸਾਰ ਮਹਿਲਾ ਦਾ ਤਲਾਕ ਹੋ ਚੁੱਕਾ ਸੀ ਪਰ ਉਸ ਦਾ ਪ੍ਰੇਮੀ ਵਿਨੋਦ ਕੁਮਾਰ ਉਸ ਦੇ ਨਾਲ ਰਹਿ ਰਿਹਾ ਸੀ। ਸੁਮਨ ਦਾ 8 ਸਾਲਾ ਪੁੱਤ ਵੀ ਹੈ , ਜੋ ਕਿ ਉਨ੍ਹਾਂ ਦੇ ਨਾਲ ਹੀ ਰਹਿੰਦਾ ਸੀ। ਦੱਸਿਆ ਜਾ ਰਿਹਾ ਵਿਨੋਦ ਕੁਮਾਰ ਨੇ ਪਹਿਲਾਂ ਸੁਮਨ ਦੇ ਪੁੱਤ ਨੂੰ ਬਹਾਨੇ ਨਾਲ ਘਰੋਂ ਬਾਹਰ ਭੇਜਿਆ ਤੇ ਫਿਰ ਉਸ ਦਾ ਬੇਰਹਿਮੀ ਨਾਲ ਕਤਲ ਕਰਕੇ ਫਰਾਰ ਹੋ ਗਿਆ। ਜਦੋ ਪੁੱਤ ਨੇ ਘਰ ਆ ਕੇ ਆਪਣੀ ਮਾਂ ਦੀ ਲਾਸ਼ ਦੇਖੀ ਤਾਂ ਉਸ ਨੇ ਰੋਲਾ ਪਾਉਣਾ ਸ਼ੁਰੂ ਕਰ ਦਿੱਤਾ। ਜਿਸ ਤੋਂ ਬਾਅਦ ਲੋਕਾਂ ਨੇ ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦਿੱਤੀ। ਫਿਲਹਾਲ ਪੁਲਿਸ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਹਸਪਤਾਲ ਭੇਜ ਦਿੱਤਾ ਹੈ। ਪੁਲਿਸ ਅਧਿਕਾਰੀ ਨੇ ਕਿਹਾ ਅਸੀਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।
by jaskamal