by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਹਿਮਾਚਲ ਪ੍ਰਦੇਸ਼ ਦੇ CM ਸੁਖਵਿੰਦਰ ਨਾਲ ਮੁਲਾਕਾਤ ਕਰਨਗੇ। ਇਸ ਮੁਲਾਕਾਤ ਦੌਰਾਨ CM ਮਾਨ ਕਈ ਮੁੱਦਿਆਂ 'ਤੇ ਚਰਚਾ ਕਰ ਸਕਦੇ ਹਨ। ਦੱਸਿਆ ਜਾ ਰਿਹਾ ਇਹ ਮੁਲਾਕਾਤ ਮੁੱਖ ਮੰਤਰੀ ਮਾਨ ਦੀ ਚੰਡੀਗੜ੍ਹ ਰਿਹਾਇਸ਼ 'ਤੇ ਹੋਵੇਗੀ ।
CM ਮਾਨ ਨੇ ਟਵੀਟ ਕਰ ਕਿਹਾ ਕਿ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਜੀ ਅੱਜ ਮੇਰੇ ਸੱਦੇ 'ਤੇ ਸਾਡੇ ਘਰ ਪਹੁੰਚ ਰਹੇ ਹਨ। ਇਸ ਦੌਰਾਨ ਪੰਜਾਬ ਤੇ ਹਿਮਾਚਲ ਦੇ ਆਪਸੀ ਮਸਲਿਆਂ ਬਾਰੇ ਵਿਚਾਰ -ਚਰਚਾ ਕੀਤੀ ਜਾਵੇਗੀ। CM ਮਾਨ ਨੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਨੂੰ ਕਿਹਾ : ਨਿੱਘਾ ਸਵਾਗਤ…. ਜੀ ਆਈਆਂ ਨੂੰ….