by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੌਸਮ ਵਿਭਾਗ ਵਲੋਂ ਪੰਜਾਬ ਤੇ ਹਰਿਆਣਾ ਸਮੇਤ ਕਈ ਜ਼ਿਲ੍ਹਿਆਂ 'ਚ ਭਾਰੀ ਬਾਰਿਸ਼ ਤੇ ਗੜੇਮਾਰੀ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਸ ਦੇ ਨਾਲ ਹੀ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲ ਸਕਦੀਆਂ ਹਨ ।ਮੌਸਮ ਵਿਭਾਗ ਵਲੋਂ ਅਲਰਟ ਜਾਰੀ ਕੀਤਾ ਗਿਆ ਕਿ 31 ਮਾਰਚ ਨੂੰ ਪੰਜਾਬ ਭਰ 'ਚ ਸਾਰਾ ਦਿਨ ਬਾਰਿਸ਼ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ।
ਦੱਸ ਦਈਏ ਕਿ ਪਿਛਲੇ ਦਿਨੀਂ ਪਏ ਭਾਰੀ ਮੀਂਹ ਤੇ ਗੜੇਮਾਰੀ ਕਰਕੇ ਕਿਸਾਨਾਂ ਦਾ ਕਾਫੀ ਨੁਕਸਾਨ ਹੋਇਆ। ਬਾਰਿਸ਼ ਦਾ ਪਾਣੀ ਭਰਨ ਨਾਲ ਕਣਕ ਦੇ ਝਾੜ ਵਿੱਚ ਭਾਰੀ ਕਮੀ ਆਉਣ ਦੀ ਉਮੀਦ ਜਤਾਈ ਜਾ ਰਹੀ ਹੈ। ਹਾਲਾਂਕਿ CM ਮਾਨ ਨੇ ਕਿਸਾਨਾਂ ਨੂੰ ਮੁਆਵਜ਼ਾ ਦੇਣ ਦਾ ਐਲਾਨ ਕਰ ਦਿੱਤਾ। ਲਗਾਤਾਰ ਬਾਰਿਸ਼ ਹੋਣ ਕਾਰਨ ਤਾਪਮਾਨ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਮੌਸਮ ਵਿਭਾਗ ਨੇ ਚੰਡੀਗੜ੍ਹ, ਜਲੰਧਰ ,ਅੰਮ੍ਰਿਤਸਰ, ਮਾਨਸਾ, ਸੰਗਰੂਰ ਸਮੇਤ ਕਈ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ ।