by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਆਪ ਪਾਰਟੀ ਦੇ ਰੋਸ ਪ੍ਰਦਰਸ਼ਨ ਕਰਦੇ ਹੋਏ 'ਮੋਦੀ ਹਟਾਓ ,ਦੇਸ਼ ਬਚਾਓ'ਪੋਸਟਰ ਲੱਗਾ ਕੇ ਨਵੀ ਮੁਹਿੰਮ ਸ਼ੁਰੂ ਕੀਤੀ ਹੈ। ਦੱਸ ਦਈਏ ਕਿ ਦੇਸ਼ ਭਰ ਦੇ 22 ਰਾਜਾਂ 'ਚ 11 ਭਾਸ਼ਾਵਾਂ 'ਚ ਇਹ ਪੋਸਟਰ ਲਗਾਏ ਗਏ ਹਨ । ਇਹ ਜਾਣਕਾਰੀ ਪਾਰਟੀ ਦੇ ਕੌਮੀ ਕਨਵੀਨਰ ਗੋਪਾਲ ਰਾਏ ਨੇ ਦਿੱਤੀ । ਰਾਏ ਨੇ ਕਿਹਾ ਇਸ ਮੁਹਿੰਮ ਦਾ ਉਦੇਸ਼ ਦੇਸ਼ ਭਰ 'ਚ ਇਹ ਸੰਦੇਸ਼ ਦੇਣਾ ਹੈ ਕਿ ਭਾਜਪਾ ਆਪਣੇ ਵਾਅਦੇ ਪੂਰੇ ਕਰਨ 'ਚ ਅਸਫ਼ਲ ਰਹੀ ਹੈ, ਉੱਥੇ ਹੀ ਕਿਸਾਨਾਂ ਨਾਲ ਕੀਤੇ ਵਾਅਦੇ ਹਾਲੇ ਤੱਕ ਪੂਰੇ ਨਹੀ ਕੀਤੇ ਗਏ।
ਭਾਜਪਾ ਸਮੱਸਿਆਵਾਂ ਦੇ ਹੱਲ ਕਰਨ ਦੀ ਬਜਾਏ ਲੋਕਤੰਤਰ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਦੱਸ ਦਈਏ ਕਿ ਜਲੰਧਰ ਵਿੱਚ ਕਈ ਥਾਵਾਂ ਦੀਆਂ ਕੰਧਾਂ 'ਤੇ ਪੋਸਟਰ ਲਗਾਉਣ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ,ਇਨ੍ਹਾਂ ਪੋਸਟਰਾਂ 'ਚ ਲਿਖਿਆ ਹੈ: ਮੋਦੀ ਹਟਾਓ ,ਦੇਸ਼ ਬਚਾਓ। ਦਿੱਲੀ ਤੋਂ ਬਾਅਦ ਹਰਿਆਣਾ ਦੇ ਸੋਨੀਪਤ 'ਚ ਕੰਧਾਂ 'ਤੇ ਮੋਦੀ ਹਟਾਓ, ਦੇਸ਼ ਬਚਾਓ ਲਗਾਏ ਗਏ ਹਨ ।