by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿੱਕਮ ਦੇ ਨਾਥੂਲਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਬਰਫ਼ ਦਾ ਪਹਾੜ ਡਿੱਗਣ ਨਾਲ 6 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ, ਜਦਕਿ 15 ਲੋਕ ਗੰਭੀਰ ਜਖ਼ਮੀ ਹੋ ਗਏ। ਦੱਸਿਆ ਜਾ ਰਿਹਾ ਇਸ ਦੌਰਾਨ ਕਈ ਲੋਕਾਂ ਦੇ ਦੱਬੇ ਹੋਣ ਦਾ ਖਦਸ਼ਾ ਹੈ ।
ਸੂਚਨਾ ਮਿਲਦੇ ਹੀ ਅਧਿਕਾਰੀਆਂ ਵਲੋਂ ਬਚਾਅ ਕੰਮ ਸ਼ੁਰੂ ਕਰ ਦਿੱਤਾ ਗਿਆ । ਪੁਲਿਸ ਅਧਿਕਾਰੀਆਂ ਅਨੁਸਾਰ ਜਖ਼ਮੀਆਂ ਨੂੰ ਮੌਕੇ 'ਤੇ ਹੀ ਨਿੱਜੀ ਹਸਪਤਾਲ ਇਲਾਜ਼ ਦਾਖ਼ਲ ਕਰਵਾਇਆ ਗਿਆ। ਪੁਲਿਸ ਅਧਿਕਾਰੀ ਨੇ ਕਿਹਾ ਬਚਾਅ ਮੁਹਿੰਮ ਹਾਲੇ ਵੀ ਜਾਰੀ ਹੈ ।