by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਠਿੰਡਾ -ਅੰਮ੍ਰਿਤਸਰ ਰੋਡ 'ਤੇ ਪਿੰਡ ਭੋਖੜਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਦੀ ਕੈਂਟਰ ਨਾਲ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਦੌਰਾਨ 7 ਬੱਚੇ ਗੰਭੀਰ ਜਖ਼ਮੀ ਹੋ ਗਏ, ਜਦਕਿ ਬਾਕੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਜਖ਼ਮੀਆਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਸਕੂਲ ਵੈਨ ਦਿੱਲੀ ਪਬਲਿਕ ਸਕੂਲ ਦੀ ਦੱਸੀ ਜਾ ਰਹੀ ਹੈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ । ਪੁਲਿਸ ਅਧਿਕਾਰੀ ਨੇ ਕਿਹਾ ਕਿ ਹਾਦਸੇ ਵਿਚ ਜਾਨੀ ਨੁਕਸਾਨ ਨਹੀ ਹੋਇਆ ਹੈ। ਸਕੂਲ ਵੈਨ ਬੱਚਿਆਂ ਨੂੰ ਸਕੂਲ ਲੈ ਕੇ ਜਾ ਰਹੀ ਸੀ । ਇਸ ਦੌਰਾਨ ਇਹ ਹਾਦਸਾ ਬਠਿੰਡਾ -ਅੰਮ੍ਰਿਤਸਰ ਰੋਡ ਕੋਲ ਵਾਪਰ ਗਿਆ ।