by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਟਾਂਡਾ -ਉੜਮੁੜ ਦੇ ਪਿੰਡ ਪਤਿਆਲਾ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਭਿਆਨਕ ਸੜਕ ਹਾਦਸੇ ਦੌਰਾਨ 2 ਵਿਅਕਤੀਆਂ ਦੀ ਦਰਦਨਾਕ ਮੌਤ ਹੋ ਗਈ। ਦੱਸਿਆ ਜਾ ਰਿਹਾ ਹਾਦਸੇ ਦਾ ਸ਼ਿਕਾਰ ਹੋਏ ਦੋਵੇ ਵਿਅਕਤੀ ਬੋਲੈਰੋ ਗੱਡੀ 'ਚ ਸਵਾਰ ਸਨ। ਇਹ ਹਾਦਸਾ ਉਸ ਸਮੇ ਵਾਪਰਿਆ ਜਦੋ ਬੋਲੈਰੋ ਗੱਡੀ ਲੱਕੜ ਲੈ ਕੇ ਜਾ ਰਹੀ ਸੀ ਕੀ ਅਚਾਨਕ ਉਸ ਦਾ ਟਾਇਰ ਫੱਟ ਗਿਆ ਤੇ ਗੱਡੀ ਬੇਕਾਬੂ ਹੋ ਕੇ ਕਿਨਾਰੇ ਲੱਗੇ ਦਰੱਖਤ ਨਾਲ ਟੱਕਰਾਂ ਗਈ। ਹਾਦਸਾ ਇਨ੍ਹਾਂ ਜ਼ਬਰਦਸਤ ਸੀ ਕਿ ਪਿਓ ਪੁੱਤ ਦੀ ਮੌਕੇ 'ਤੇ ਹੀ ਮੌਤ ਹੋ ਗਈ । ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ।