ਦੁੱਖਦਾਈ ਖ਼ਬਰ : ਸਕੂਲ ‘ਚ ਜ਼ਹਿਰ ਖਾਣ ਵਾਲੇ ਵਿਦਿਆਰਥੀ ਦੀ ਹੋਈ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਬੀਤੀ ਦਿਨੀਂ ਇੱਕ ਸਕੂਲ ਵਿੱਚ 6ਵੀਂ ਜਮਾਤ ਦੇ ਵਿਦਿਆਰਥੀ ਅਨੁਰਾਗ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ ਸੀ। ਜਿਸ ਦੀ ਹੁਣ ਇਲਾਜ਼ ਦੌਰਾਨ ਮੌਤ ਹੋ ਗਈ ਹੈ। ਜ਼ਿਕਰਯੋਗ ਹੈ ਕਿ ਅਨੁਰਾਗ ਦੀ ਹਾਲਤ ਕਾਫੀ ਨਾਜ਼ੁਕ ਬਣੀ ਹੋਈ ਸੀ। ਜਿਸ ਨੂੰ ਇਲਾਜ਼ ਲਈ ਹਸਪਤਾਲ ਭਰਤੀ ਕਰਵਾਇਆ ਹੋਇਆ ਸੀ ਤੇ ਅੱਜ ਸਵੇਰੇ ਇਲਾਜ਼ ਦੌਰਾਨ ਉਸ ਦੀ ਮੌਤ ਹੋ ਗਈ । ਇਸ ਘਟਨਾ ਨਾਲ ਪਰਿਵਾਰਿਕ ਮੈਬਰਾਂ ਦਾ ਰੋ- ਰੋ ਬੁਰਾ ਹਾਲ ਹੈ। ਪਰਿਵਾਰਿਕ ਮੈਬਰਾਂ ਵਲੋਂ ਲਗਾਤਾਰ ਪ੍ਰਸ਼ਾਸਨ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਪਰਿਵਾਰਿਕ ਮੈਬਰਾਂ ਨੇ ਥਾਣੇ ਦੇ ਬਾਹਰ ਧਰਨਾ ਲਗਾਇਆ ਤੇ ਮਾਮਲਾ ਦਰਜ਼ ਕਰਨ ਦੀ ਮੰਗ ਕੀਤੀ ਹੈ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।