by jaskamal
ਨਿਊਜ਼ ਡੈਸਕ ( ਰਿੰਪੀ ਸ਼ਰਮਾ ): ਉੱਤਰ- ਪ੍ਰਦੇਸ਼ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਕਾਰ ਤੇ ਟਰੱਕ ਦੀ ਭਿਆਨਕ ਟੱਕਰ ਹੋ ਗਈ। ਇਸ ਹਾਦਸੇ ਦੌਰਾਨ ਇੱਕੋ ਪਰਿਵਾਰ ਦੇ 6 ਜੀਆਂ ਦੀ ਮੌਕੇ'ਤੇ ਹੀ ਮੌਤ ਹੋ ਗਈ ।ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ । ਪੁਲਿਸ ਨੇ ਲਾਸ਼ਾ ਨੂੰ ਕਬਜ਼ੇ ਵਿੱਚ ਲੈ ਕੇ ਹਸਪਤਾਲ ਭੇਜ ਦਿੱਤਾ ਹੈ । ਹਾਦਸੇ ਵਿੱਚ ਮਰਨ ਵਾਲੇ ਲੋਕ ਉੱਤਰ ਪ੍ਰਦੇਸ਼ ਦੇ ਰਹਿਣ ਵਾਲੇ ਸੀ ।ਜਾਣਕਾਰੀ ਅਨੁਸਾਰ ਬਲਰਾਮਪੁਰ ਮਾਰਗ ਦੇ ਕੋਲ ਗਾਲਿਬਪੁਰ ਪਿੰਡ ਵਿੱਚ ਤੇਜ਼ ਰਫਤਾਰ ਸਵਿਫਟ ਗੱਡੀ ਦੀ ਟਰੱਕ ਨਾਲ ਟੱਕਰ ਹੋ ਗਈ। ਹਾਦਸਾ ਇਨ੍ਹਾਂ ਜ਼ਬਰਦਸਤ ਸੀ ਕਿ ਕਾਰ 'ਚ ਸਵਾਰ ਪਤੀ -ਪਤਨੀ ਸਮੇਤ 4 ਬਚਿਆ ਦੀ ਮੌਕੇ 'ਤੇ ਹੀ ਮੌਤ ਹੋ ਗਈ ।ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।