by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਮਾਨ ਵਲੋਂ ਸਰਕਾਰੀ ਦਫਤਰਾਂ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਦੱਸ ਦਈਏ ਕਿ CM ਮਾਨ ਨੇ ਸਰਕਾਰੀ ਦਫਤਰਾਂ ਦੇ ਸਮੇ 'ਚ ਵੱਡਾ ਬਦਲਾਅ ਕੀਤਾ ਹੈ । CM ਮਾਨ ਨੇ ਕਿਹਾ ਕਿ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰ ਸਵੇਰੇ 7.30 ਤੋਂ 2 ਵਜੇ ਤੱਕ ਖੁੱਲ੍ਹਣਗੇ। ਇਹ ਹੁਕਮ 2 ਮਈ ਤੋਂ ਲਾਗੂ ਹੋਵੇਗਾ ,ਜੋ ਕਿ 15 ਜੁਲਾਈ ਤੱਕ ਲਾਗੂ ਰਹੇਗਾ । CM ਮਾਨ ਨੇ ਕਿਹਾ ਕਿ ਅਜਿਹਾ ਕਰਨ ਨਾਲ ਆਮ ਜਨਤਾ ਨੂੰ ਕਾਫੀ ਰਾਹਤ ਮਿਲਗੇ ਕਿਉਕਿ ਜ਼ਿਆਦਾ ਗਰਮੀ ਹੋਣ ਕਾਰਨ ਸਰਕਾਰੀ ਦਫਤਰਾਂ 'ਚ ਕੰਮ ਕਰਵਾਉਣ ਵਾਲੇ ਲੋਕ ਜਲਦੀ ਕੰਮ ਕਰਵਾ ਸਕਣਗੇ । ਉਨ੍ਹਾਂ ਨੇ ਕਿਹਾ 2 ਵਜੇ ਸਾਰੇ ਸਰਕਾਰੀ ਦਫਤਰ ਬੰਦ ਹੋ ਜਾਣਗੇ ਤੇ ਇਸ ਨਾਲ ਬਿਜਲੀ ਦੀ ਬਚਤ ਹੋਵੇਗੀ ।