by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ SGPC ਦੇ ਮੈਬਰ ਨਿਰਮਲ ਸਿੰਘ ਹਰਿਆਊ ਦਾ ਦੇਹਾਂਤ ਹੋ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਸੁਰਜੀਤ ਸਿੰਘ ਨੇ ਕਿਹਾ ਇੱਕ ਛੋਟੇ ਜਿਹੇ ਆਪ੍ਰੇਸ਼ਨ ਤੋਂ ਬਾਅਦ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦੀ ਹਸਪਤਾਲ 'ਚ ਮੌਤ ਹੋ ਗਈ। ਦੱਸਿਆ ਜਾ ਰਿਹਾ ਨਿਰਮਲ ਸਿੰਘ ਸਰਵਾਈਕਲ ਦੇ ਆਪ੍ਰੇਸ਼ਨ ਲਈ ਮੁਹਾਲੀ ਦੇ ਇੱਕ ਹਸਪਤਾਲ ਵਿੱਚ ਭਰਤੀ ਹੋਏ ਸਨ ,ਜਿੱਥੇ ਅੱਜ ਸਵੇਰੇ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਉਨ੍ਹਾਂ ਦਾ ਦੇਹਾਂਤ ਹੋ ਗਿਆ ।