by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦਿੜ੍ਹਬਾ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਭਿਆਨਕ ਸੜਕ ਹਾਦਸੇ ਦੌਰਾਨ ਸਕੂਟਰੀ ਸਵਾਰ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਵਾਸੀ ਮੋੜਾ ਦੇ ਰੂਪ 'ਚ ਹੋਈ ਹੈ। ਦੱਸਿਆ ਜਾ ਰਿਹਾ ਗੁਰਪ੍ਰੀਤ ਸਿੰਘ ਸਕੂਟਰੀ 'ਤੇ ਸਵਾਰ ਹੋ ਕੇ ਮੋੜਾ ਵੱਲ ਜਾ ਰਿਹਾ ਸੀ। ਇਸ ਦੌਰਾਨ ਅਚਾਨਕ ਇੱਕ ਟਰੱਕ ਨਾਲ ਉਸ ਦੀ ਭਿਆਨਕ ਟੱਕਰ ਹੋ ਗਈ । ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁੱਤ ਦੇ ਮੌਤ ਦੀ ਖ਼ਬਰ ਨਾਲ ਪਰਿਵਾਰ ਦਾ ਰੋ -ਰੋ ਬੁਰਾ ਹਾਲ ਹੈ । ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਲਾਸ਼ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਪੋਸਟਮਾਰਟਮ ਲਈ ਭੇਜ ਦਿੱਤੀ। ਫਿਲਹਾਲ ਪੁਲਿਸ ਵਲੋਂ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਕੀਤੀ ਜਾ ਰਹੀ ਹੈ ।