by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬੀ ਇੰਡਸਟਰੀ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਪੰਜਾਬੀ ਗਾਇਕ ਆਰ ਸੁਖਰਾਜ ਦੀ ਭਿਆਨਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਦੱਸਿਆ ਜਾ ਰਿਹਾ ਮੋਹਾਲੀ 'ਚ ਆਰ ਸੁਖਰਾਜ ਦੀ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ ।ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਖ਼ਬਰ ਨਾਲ ਪੰਜਾਬੀ ਇੰਡਸਟਰੀ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਇਸ ਬਾਰੇ ਜਾਣਕਾਰੀ ਸਾਂਝੀ ਕਰਦੇ ਅਦਾਕਾਰ ਸੁਖਦੇਵ ਨੇ ਲਿਖਿਆ : ਸੁਖਰਾਜ ਯਕੀਨ ਨਹੀ ਹੋ ਰਿਹਾ ਤੂੰ ਚਲਾ ਗਿਆ ਸਦਾ ਲਈ…. ਕਿਸੇ ਮਾਂ ਦੇ ਪੁੱਤ ਨੂੰ ਜਿੰਦਗੀ ਦੇ ਕੇ ਖ਼ੁਦ ਦੁਨੀਆਂ ਛੱਡ ਕੇ ਚਲਾ ਗਿਆ… ਰੱਬਾ ਤੂੰ ਕਿਉ ਖੋਹ ਲੈਨਾਂ ਮਾਵਾਂ ਦੇ ਪੁੱਤ।