by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਸਾਬਕਾ CM ਚਰਨਜੀਤ ਸਿੰਘ ਚੰਨੀ ਦੀ ਜਾਇਦਾਦ ਤੇ ਆਮਦਨ ਨੂੰ ਲੈ ਕੇ ਵਿਜੀਲੈਂਸ ਬਿਊਰੋ ਨੇ ਵੱਡੀ ਕਾਰਵਾਈ ਸ਼ੁਰੂ ਕੀਤੀ ਹੈ। ਵਿਜੀਲੈਂਸ ਬਿਊਰੋ ਵਲੋਂ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਤੇ ਉਨ੍ਹਾਂ ਨੂੰ ਵੀ 13 ਅਪ੍ਰੈਲ ਸਵੇਰੇ 10 ਵਜੇ ਤਲਬ ਕੀਤਾ ਹੈ । ਦੱਸਿਆ ਜਾ ਰਿਹਾ ਵਿਜੀਲੈਂਸ ਵਲੋਂ ਚੰਨੀ ਕੋਲੋਂ ਪੁੱਛਗਿੱਛ ਲਈ ਸਾਰੀ ਤਿਆਰੀ ਕੀਤੀ ਜਾ ਚੁੱਕੀ ਹੈ। ਵਿਜੀਲੈਂਸ ਬਿਊਰੋ ਨੇ ਉਨ੍ਹਾਂ ਦੀ ਜਾਇਦਾਦ ਦੇ ਵੇਰਵੇ ਵੀ ਇਕੱਠੇ ਕੀਤੇ ਹਨ ਤਾਂ ਜੋ ਪੁੱਛਗਿੱਛ ਦੌਰਾਨ ਕਿਸੇ ਤਰਾਂ ਦੀ ਮੁਸ਼ਕਲ ਨਾ ਆਵੇ । ਦੱਸ ਦਈਏ ਕਿ ਚਰਨਜੀਤ ਚੰਨੀ ਖ਼ਿਲਾਫ਼ ਹਾਲੇ ਵਿਜੀਲੈਂਸ ਨੇ ਕੋਈ ਮਾਮਲਾ ਦਰਜ਼ ਨਹੀ ਕੀਤਾ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਚੰਨੀ ਵਿਦੇਸ਼ ਚੱਲੇ ਗਏ ਸਨ, ਉੱਥੇ ਹੀ ਚਰਨਜੀਤ ਚੰਨੀ ਦੇ ਭਾਜਪਾ 'ਚ ਸ਼ਾਮਲ ਹੋਣ ਦੀਆਂ ਚਰਚਾਵਾਂ ਵੀ ਉੱਠ ਰਹੀਆਂ ਹਨ ।