by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਟਿਆਲਾ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸਕੂਲ ਪੜ੍ਹਾਈ ਕਰਨ ਗਏ 12 ਸਾਲਾ ਬੱਚੇ ਦੀ ਭਿਆਨਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਦੱਸਿਆ ਜਾ ਰਿਹਾ 6ਵੀਂ ਜਮਾਤ ਵਿੱਚ ਪੜ੍ਹਦੇ ਦਕਸ਼ ਸ਼ਰਮਾ ਦੀ ਆਟੋ ਖੱਡੇ ਵਿੱਚ ਵੱਜਣ ਕਾਰਨ ਮੌਤ ਹੋ ਗਈ । ਜਿਸ ਕਾਰਨ ਸਕੂਲ, ਇਲਾਕੇ ਤੇ ਪਰਿਵਾਰ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ। ਜਾਣਕਾਰੀ ਅਨੁਸਾਰ ਹਾਦਸੇ 'ਚ ਬੱਚੇ ਦੇ ਡੂੰਘੀ ਸੱਟ ਲੱਗਣ ਕਾਰਨ ਉਹ ਬਚ ਨਹੀ ਸਕਿਆ। ਇਸ ਘਟਨਾ ਨਾਲ ਮਾਪਿਆਂ ਦਾ ਰੋ -ਰੋ ਬੁਰਾ ਹਾਲ ਹੈ। ਪਰਿਵਾਰਿਕ ਮੈਬਰਾਂ ਨੇ ਕੋਈ ਵੀ ਕਾਰਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਬੱਚਾ ਸੀ । ਸਕੂਲ ਪ੍ਰਬੰਧਕਾਂ ਦਾ ਕਹਿਣਾ ਹੈ ਕਿ ਲਿਆਉਣ ਤੇ ਛੱਡਣ ਦੀ ਸਾਡੀ ਕੋਈ ਜਿੰਮੇਵਾਰੀ ਨਹੀ ਹੈ….ਆਟੋ ਵਾਲੇ ਨੇ ਇਸ ਸਬੰਧੀ ਚੁੱਪੀ ਧਾਰਨ ਕੀਤੀ ਹੋਈ ਹੈ। ਪੁਲਿਸ ਦੇ ਉੱਚ ਅਧਿਕਾਰੀਆਂ ਵਲੋਂ ਮਾਮਲੇ ਦੀ ਜਾਂਚ ਲਈ ਟੀਮ ਦਾ ਗਠਨ ਕੀਤਾ ਗਿਆ ਹੈ।