by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸੁਨਾਮ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਛੁੱਟੀ 'ਤੇ ਘਰ ਆਏ ਫੋਜੀ ਦੀ ਭਿਆਨਕ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਦੱਸਿਆ ਜਾ ਰਿਹਾ ਕਿ ਬੀਤੀ ਦਿਨੀਂ ਉਸ ਦੀ ਕਾਰ ਦਰੱਖਤ ਨਾਲ ਟਕਰਾਉਣ ਕਾਰਨ ਇਹ ਹਾਦਸਾ ਵਾਪਰ ਗਿਆ। ਹਾਦਸਾ ਇੰਨਾ ਜ਼ਬਰਦਸਤ ਸੀ ਕਿ ਫੋਜੀ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਇੱਕ ਵਿਅਕਤੀ ਗੰਭੀਰ ਜਖ਼ਮੀ ਹੋ ਗਿਆ। ਉਸ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ । ਪੁਲਿਸ ਅਧਿਕਾਰੀ ਅਵਤਾਰ ਸਿੰਘ ਨੇ ਕਿਹਾ ਪੁਲਿਸ ਨੂੰ ਦੇਰ ਰਾਤ ਸੂਚਨਾ ਮਿਲੀ ਸੀ ਕਿ ਲਹਿਰਾ ਰੋਡ 'ਤੇ ਇੱਕ ਕਾਰ ਹਾਦਸੇ ਦਾ ਸ਼ਿਕਾਰ ਹੋ ਗਈ । ਮ੍ਰਿਤਕ ਨੌਜਵਾਨ ਦੀ ਪਛਾਣ ਇੰਦਰਪ੍ਰੀਤ ਸਿੰਘ ਵਾਸੀ ਮਾਡਲ ਟਾਊਨ ਦੇ ਰੂਪ 'ਚ ਹੋਈ ਹੈ,ਜਦਕਿ ਜਖ਼ਮੀ ਨੌਜਵਾਨ ਦੀ ਪਛਾਣ ਗੁਰਵਿੰਦਰ ਸਿੰਘ ਦੇ ਰੂਪ 'ਚ ਹੋਈ ਹੈ ।