by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬਠਿੰਡਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਮਿਲਟਰੀ ਸਟੇਸ਼ਨ 'ਤੇ ਗੋਲੀਬਾਰੀ ਹੋਈ ਹੈ। ਇਸ ਗੋਲੀਬਾਰੀ 4 ਤੋਂ ਵੱਧ ਜਵਾਨਾਂ ਦੀ ਮੌਤ ਹੋ ਗਈ, ਜਦਕਿ ਕਈ ਜਵਾਨ ਗੰਭੀਰ ਜਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ । ਦੱਸਿਆ ਜਾ ਰਿਹਾ ਗੋਲੀਬਾਰੀ ਕਰੀਬ ਸਵੇਰੇ 4,00 ਵਜੇ ਹੋਈ ।ਕਵਿੱਕ ਰਿਐਕਸ਼ਨ ਟੀਮ ਵੀ ਮੌਕੇ 'ਤੇ ਮੌਜੂਦ ਹੈ। ਜਿਨ੍ਹਾਂ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ , ਤਲਾਸ਼ੀ ਮੁਹਿੰਮ ਅਜੇ ਵੀ ਜਾਰੀ ਹੈ। ਘਟਨਾ ਤੋਂ ਬਾਅਦ ਹੁਣ ਕਿਸੇ ਵੀ ਵਿਅਕਤੀ ਨੂੰ ਛਾਉਂਣੀ ਅੰਦਰ ਜਾਣ ਦੀ ਇਜਾਜ਼ਤ ਨਹੀ ਹੈ। ਫਿਲਹਾਲ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।ਸੀਨੀਅਰ ਅਧਿਕਾਰੀ ਨੇ ਕਿਹਾ ਕਿ ਗੋਲੀਬਾਰੀ ਤੋਂ ਬਾਅਦ ਸਟੇਸ਼ਨ ਨੂੰ ਘੇਰ ਲਿਆ ਗਿਆ ਤੇ ਹਾਈ ਅਲਰਟ ਜਾਰੀਂ ਕਰ ਦਿੱਤਾ ਗਿਆ ਹੈ।