by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਮੱਥਾ ਟੇਕਣ ਜਾ ਰਹੀਆਂ ਸੰਗਤਾਂ ਦਾ ਭਿਆਨਕ ਸੜਕ ਹਾਦਸਾ ਵਾਪਰ ਗਿਆ। ਦੱਸਿਆ ਜਾ ਰਿਹਾ ਪਿੰਡ ਮਾਨਸੋਵਾਲ ਕੋਲ ਟ੍ਰੈਕਟਰ- ਟਰਾਲੀ ਪਲਟਣ ਕਾਰਨ 3 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕ ਜਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਟਰਾਲੀ 'ਤੇ ਸਵਾਰ ਹੋ ਕੇ ਸ੍ਰੀ ਖੁਰਾਲਗੜ੍ਹ ਸਾਹਿਬ ਮੱਥਾ ਟੇਕਣ ਜਾ ਰਹੀ ਸੰਗਤ ਦੀ ਟ੍ਰੈਕਟਰ -ਟਰਾਲੀ ਜਦੋ ਗੜ੍ਹਸ਼ੰਕਰ ਕੋਲ ਪਹੁੰਚਿਆ ਤਾਂ ਅਚਾਨਕ ਪਲਟ ਗਈ । ਜਿਸ 'ਚ ਸਵਾਰ ਪਿੰਡ ਬੌਦਲ ਜ਼ਿਲ੍ਹਾ ਲੁਧਿਆਣਾ ਦੇ ਜਸਵੀਰ ਸਿੰਘ ਤੇ ਹੈਰੀ , ਸਾਦਾ ਸਿੰਘ ਦੀ ਮੌਤ ਹੋ ਗਈ । ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।