by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਸਥਾ ਸੁਰਸਿੰਘ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਕਾਰ ਤੇ ਮੋਟਰਸਾਈਕਲ ਵਿਚਾਲੇ ਭਿਆਨਕ ਟੱਕਰ ਹੋਣ ਕਾਰਨ 2 ਸਕੇ ਭਰਾਵਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਗੁਰਬੀਰ ਸਿੰਘ ਤੇ ਵਰਿੰਦਰ ਸਿੰਘ ਦੇ ਰੂਪ 'ਚ ਹੋਈ ਹੈ । ਦੱਸਿਆ ਜਾ ਰਿਹਾ ਇਸ ਹਾਦਸੇ ਦੌਰਾਨ ਗੁਰਬੀਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਉਸ ਦੇ ਭਰਾ ਵਰਿੰਦਰ ਸਿੰਘ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ ,ਜਿੱਥੇ ਇਲਾਜ ਦੌਰਾਨ ਉਸ ਨੇ ਦਮ ਤੋੜ ਦਿੱਤਾ। ਗਰੀਬ ਪਰਿਵਾਰ ਦੇ ਇਹ ਦੋਵੇ ਹੀ ਰੋਜ਼ੀ -ਰੋਟੀ ਕਮਾਉਣ ਦਾ ਸਹਾਰਾ ਸਨ । ਇਨ੍ਹਾਂ ਦੇ ਚਲੇ ਜਾਣ ਨਾਲ ਪਰਿਵਾਰ ਨੂੰ ਬਹੁਤ ਵੱਡਾ ਘਾਟਾ ਪਿਆ ਹੈ। ਪੁਲਿਸ ਅਧਿਕਾਰੀ ਨਰੇਸ਼ ਨੇ ਕਿਹਾ ਕਿ ਦੋਵਾਂ ਮ੍ਰਿਤਕ ਨੌਜਵਾਨਾਂ ਦੀ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਹਸਪਤਾਲ ਪੋਸਟਮਾਰਟਮ ਲਈ ਭੇਜ ਦਿੱਤੀਆਂ ਹਨ। ਪੁਲਿਸ ਨੇ ਅਣਪਛਾਤੇ ਗੱਡੀ ਚਾਲਕ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।