by jaskamal
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹੁਸ਼ਿਆਰਪੁਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਦੇਰ ਰਾਤ ਹੁਸ਼ਿਆਰਪੁਰ ਜ਼ਿਲ੍ਹੇ ਦੇ ਗੜ੍ਹਸ਼ੰਕਰ ਇਲਾਕੇ ਵਿੱਚ ਟਰੱਕ ਦੀ ਲਪੇਟ 'ਚ ਆਉਣ ਨਾਲ 7 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕ ਜਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ। ਇਹ ਹਾਦਸਾ ਉਸ ਸਮੇ ਵਾਪਰਿਆ ਜਦੋ ਉਹ ਗੜ੍ਹਸ਼ੰਕਰ ਸਬ -ਡਵੀਜ਼ਨ ਦੇ ਚਰਨ ਚੋਹ ਗੰਗਾ ਖੁਰਾਲਗੜ੍ਹ ਸਾਹਿਬ ਜਾ ਰਹੇ ਸਨ। ਦੱਸਿਆ ਜਾ ਰਿਹਾ ਵਿਸਾਖੀ ਮੌਕੇ ਸ਼ਰਧਾਲੂ ਸ੍ਰੀ ਖੁਰਾਲਗੜ੍ਹ ਸਾਹਿਬ ਵਿਖੇ ਪੈਦਲ ਜਾ ਰਹੇ ਸੀ ਕਿ ਟਰੱਕ ਨੇ ਉਨ੍ਹਾਂ ਨੂੰ ਕੁੱਚਲ ਦਿੱਤਾ ।